ਗੁਰਦਾਸਪੁਰ (ਹਰਮਨ)–ਸੰਗਲਪੁਰਾ ਰੋਡ ’ਤੇ ਸਥਿਤ ਇਕ ਦੁਕਾਨ ਦੇ ਬਾਹਰੋਂ ਚੋਰੀ ਹੋਈ ਦੇਸੀ ਘਿਓ ਦੀ ਪੇਟੀ ਨੂੰ ਥਾਣਾ ਸਿਟੀ ਅਤੇ ਸਦਰ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਮਹਿਜ਼ 6 ਦਿਨਾਂ ਵਿਚ ਬਰਾਮਦ ਕਰ ਕੇ ਦੁਕਾਨਦਾਰ ਦੇ ਸਪੁਰਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੰਗਲਪੁਰਾ ਰੋਡ ’ਤੇ ਸਥਿਤ ਇਕ ਦੁਕਾਨ ਦੇ ਬਾਹਰੋਂ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਵੱਲੋਂ ਦੇਸੀ ਘਿਓ ਦੇ ਡੱਬਿਆਂ ਨਾਲ ਭਰੀ ਪੇਟੀ ਚੋਰੀ ਕਰ ਲਈ ਗਈ ਸੀ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਸੀ ਅਤੇ ਇਹ ਮਾਮਲਾ ਮੀਡੀਆ ਦੀਆਂ ਸੁਰਖੀਆਂ ਵਿਚ ਰਿਹਾ ਸੀ।
ਇਹ ਵੀ ਪੜ੍ਹੋ-NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਘਟਨਾ ਤੋਂ ਬਾਅਦ ਥਾਣਾ ਸਿਟੀ ਅਤੇ ਥਾਣਾ ਸਦਰ ਪੁਲਿਸ ਨੇ ਆਪਸੀ ਤਾਲਮੇਲ ਨਾਲ ਸਰਗਰਮੀ ਨਾਲ ਕਾਰਵਾਈ ਕਰਦਿਆਂ ਛੇ ਦਿਨਾਂ ਦੇ ਅੰਦਰ ਚੋਰ ਦੀ ਪਛਾਣ ਕੀਤੀ ਅਤੇ ਚੋਰੀ ਹੋਇਆ ਸਾਮਾਨ ਬਰਾਮਦ ਕਰ ਲਿਆ। ਦੁਕਾਨ ਦੇ ਮਾਲਕ ਕੇਸ਼ਵ ਗੋਇਲ ਨੇ ਚੋਰੀ ਹੋਇਆ ਸਾਮਾਨ ਵਾਪਸ ਮਿਲਣ ''ਤੇ ਪੁਲਿਸ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਦਰ ਅਤੇ ਸਿਟੀ ਪੁਲਸ ਨੇ ਆਪਸੀ ਸੁਮੇਲ ਨਾਲ ਬਹੁਤ ਹੀ ਮੁਸਤੈਦੀ ਦਿਖਾਉਂਦੇ ਹੋਏ ਇਹ ਮਾਮਲਾ ਸੁਲਝਾਇਆ ਹੈ, ਜਿਸ ਲਈ ਪੁਲਸ ਟੀਮ ਵਧਾਈ ਦੀ ਹੱਕਦਾਰ ਹੈ।
ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
NEXT STORY