ਬਟਾਲਾ (ਬੇਰੀ)- ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਐੱਸ. ਐੱਚ. ਓ. ਨਿਰਮਲ ਸਿੰਘ ਦੀ ਅਗਵਾਈ ’ਚ ਸਥਾਨਕ ਸਿੰਬਲ ਚੌਕ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਅਧੂਰੇ ਦਸਤਾਵੇਜ਼ਾਂ ਵਾਲੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਦੇ ਨਿਰਦੇਸ਼ਾਂ ਤਹਿਤ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ 10 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਜਿੱਥੇ ਵਾਹਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ, ਉੱਥੇ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਐੱਸ. ਐੱਚ. ਓ. ਨੇ ਸਪੱਸ਼ਟ ਕੀਤਾ ਕਿ ਸ਼ਹਿਰ ’ਚ ਕਿਸੇ ਵੀ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਐੱਸ. ਆਈ. ਗੁਰਮੀਤ ਸਿੰਘ, ਐੱਸ. ਆਈ. ਨਰਜੀਤ ਸਿੰਘ, ਚੌਕੀ ਇੰਚਾਰਜ ਏ. ਐੱਸ. ਆਈ. ਰਾਜਬੀਰ ਸਿੰਘ, ਏ. ਐੱਸ. ਆਈ. ਗੁਰਜੀਤ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ ਅਤੇ ਐੱਚ. ਸੀ. ਪਰਮਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਹਿਮਾਚਲ ਨੰਬਰ ਵਾਲੇ ਟਰੱਕ ’ਚੋਂ ਅੰਗਰੇਜ਼ੀ ਸ਼ਰਾਬ ਦੀਆਂ ਪੇਟੀਆਂ ਬਰਾਮਦ, ਫਰਾਰ ਹੋਏ ਡਰਾਈਵਰ ਤੇ ਕੰਡਕਟਰ
NEXT STORY