ਗੁਰਦਾਸਪੁਰ (ਗੁਰਪ੍ਰੀਤ, ਹਰਮਨ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਜ਼ਿਲ੍ਹਾ ਪੁਲਸ ਅਧਿਕਾਰੀਆਂ ਨੂੰ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਕਾਰਵਾਈ ਕਰਨ ਦੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੇ ਪੁਲਸ ਅਧਿਕਾਰੀਆਂ ਦੀਆਂ ਕਾਰਵਾਈਆਂ ਵੀ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ 'ਚ ਪੰਜਾਬ ਪੁਲਸ ਵੱਲੋਂ ਵੱਖ-ਵੱਖ ਜਗ੍ਹਾ 'ਤੇ ਕਾਸੋ ਆਪ੍ਰੇਸ਼ਨ ਚਲਾਏ ਜਾ ਰਹੇ ਹਨ ਜਿਸ ਤਹਿਤ ਅੱਜ ਗੁਰਦਾਸਪੁਰ ਦੇ ਨਸ਼ਿਆਂ ਲਈ ਬਦਨਾਮ ਚਾਰ ਇਲਾਕਿਆਂ ਵਿੱਚ ਵੀ ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਇਸ ਮੌਕੇ 'ਤੇ ਐੱਸਐੱਸਪੀ ਗੁਰਦਾਸਪੁਰ ਨੇ ਕਿਹਾ ਕਿ ਲੋਕ ਵੀ ਪੁਲਸ ਦਾ ਸਹਿਯੋਗ ਕਰਨ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤਾਂ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਦੀ ਸਪਲਾਈ ਨੂੰ ਰੋਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਅੰਮ੍ਰਿਤਸਰ 'ਚ ਪੁਲਸ ਵੱਲੋਂ ਵੱਡੀ ਕਾਰਵਾਈ, ਖੰਗਾਲਿਆ ਜਾ ਰਿਹਾ ਚੱਪਾ-ਚੱਪਾ
NEXT STORY