ਗੁਰਦਾਸਪੁਰ (ਹਰਮਨ, ਵਿਨੋਦ)-ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਜ਼ਿਲਾ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਜ਼ਿਲੇ ਦੇ ਵੱਖ-ਵੱਖ ਐਂਟਰੀ ਪੁਆਇੰਟਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਦਿਨ-ਰਾਤ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਐਂਟੀ ਸਬੋਟੇਜ ਟੀਮਾਂ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਸ਼ਾਪਿੰਗ ਮਾਲਾਂ, ਸਰਕਾਰੀ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਐੱਸ. ਐੱਸ. ਪੀ. ਅਾਦਿੱਤਿਆ (ਆਈ. ਪੀ. ਐੱਸ.) ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ ਪੁਲਸ ਹਰ ਸਮੇਂ ਪੂਰੀ ਤਰ੍ਹਾਂ ਮੁਸ਼ਤੈਦ ਹੈ। ਜ਼ਿਲੇ ਦੇ ਐਂਟਰੀ ਪੁਆਇੰਟਾਂ ਸਮੇਤ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਪੁਲਸ ਮੁਲਾਜ਼ਮਾਂ ਰਾਹੀਂ ਸ਼ੱਕੀ ਲੋਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਦੇ ਮੱਦੇਨਜ਼ਰ ਭੀੜ ਵਾਲੀਆਂ ਥਾਵਾਂ ’ਤੇ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ। ਅੱਜ ਐਂਟੀ ਸਾਬੋਟੇਜ ਟੀਮਾਂ ਵੱਲੋਂ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਪਾਰਕਿੰਗ, ਵੇਟਿੰਗ ਏਰੀਆ ਅਤੇ ਪਲੇਟਫ਼ਾਰਮਾਂ ਤੋਂ ਇਲਾਵਾ ਸ਼ਾਪਿੰਗ ਮਾਲਾਂ ਤੇ ਬਾਜ਼ਾਰਾਂ ਦੀ ਅਚਨਚੇਤ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
ਐਂਟੀ ਸਬੋਟੇਜ ਟੀਮ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਸਮੇਤ ਵੱਖ-ਵੱਖ ਜਨਤਕ ਥਾਵਾਂ ’ਤੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
NEXT STORY