ਬਟਾਲਾ (ਬੇਰੀ)- ਥਾਣਾ ਸਿਟੀ ਦੀ ਪੁਲਸ ਵਲੋਂ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਅਤੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਡਰੋਨ ਉਡਾ ਚੈਕਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸਿਟੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲੇ ਵਿਅਕਤੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪੁਲਸ ਵਲੋਂ ਅੱਜ ਡਰੋਨ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚਾਈਨਾ ਡੋਰ ਵਿਰੁੱਧ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ ਅਤੇ ਚਾਈਨਾ ਡੋਰ ਨਾਲ ਪਤੰਗਬਾਜੀ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਜਾਂ ਬੱਚਾ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਦਾ ਹੋਇਆ ਪਾਇਆ ਗਿਆ ਤਾਂ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਕਿ ਚਾਈਨਾ ਡੋਰ ਮਨੁੱਖਾਂ ਅਤੇ ਜਾਨਵਰਾਂ ਦੇ ਲਈ ਕਿੰਨੀ ਘਾਤਕ ਹੈ ਪਰ ਇਸਦੇ ਬਾਵਜੂਦ ਵੀ ਕੁਝ ਲੋਕ ਅਤੇ ਖਾਸ ਕਰਕੇ ਨੌਜਵਾਨ ਪਤੰਗਬਾਜ਼ੀ ਲਈ ਇਸ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੇ ਦੌਰਾਨ ਇਸ ਜਾਨਲੇਵਾ ਡੋਰ ਦੇ ਨਾਲ ਕਈ ਹਾਦਸੇ ਹੋਏ ਹਨ ਅਤੇ ਇਸ ਨਾਲ ਕਈ ਲੋਕ ਆਪਣੀ ਜਾਨ ਵੀ ਗਵਾ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਲੋਕ ਇਸ ਡੋਰ ਦਾ ਲਗਾਤਾਰ ਇਸੇਤਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸ਼ਹਿਰ ’ਚ ਚਾਈਨਾ ਡੋਰ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤੀ ਜਾਵੇਗੀ ਅਤੇ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
NEXT STORY