ਅੰਮ੍ਰਿਤਸਰ (ਸੰਜੀਵ) : ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਡਾਕਟਰ ਜਗਜੀਤ ਸਿੰਘ ਬੌਬੀ ਨੂੰ ਕਲੀਨਿਕ ਵਿਚੋਂ ਅਗਵਾ ਕਰ ਕੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲੇ ਪੁਲਸ ਮੁਲਾਜ਼ਮ ਹੁਸ਼ਿਆਰ ਸਿੰਘ ਵਾਸੀ ਪਿੰਡ ਧਨੋਏ ਕਲਾਂ, ਰਾਮ ਤੀਰਥ ਰੋਡ ਨੂੰ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਕਾਬੂ ਕਰ ਲਿਆ ਹੈ, ਜਦਕਿ ਉਸ ਦੇ 2 ਹੋਰ ਸਾਥੀ ਪੁਲਸ ਦੀ ਗ੍ਰਿਫ਼ਤ ਤੋਂ ਫ਼ਰਾਰ ਚੱਲ ਰਹੇ ਹਨ। ਇਸ ਪੂਰੇ ਮਾਮਲੇ ਵਿਚ ਹੈਰਾਨੀ ਦੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਪੁਲਸ ਮੁਲਾਜ਼ਮ ਨੂੰ ਬਿਨਾਂ ਰਿਮਾਂਡ ਦੇ ਜੇਲ੍ਹ ਭੇਜ ਦਿੱਤਾ ਗਿਆ। ਜਦੋਂ ਇਸ ਸਬੰਧੀ ਥਾਣਾ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਸੰਪਰਕ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ : ਅਕਾਲੀ ਦਲ-ਭਾਜਪਾ ਗਠਜੋੜ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਕੀ ਹੈ ਮਾਮਲਾ
ਨਿਸ਼ਾਨ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਅਗਵਾ ਕਰ ਕੇ ਫਿਰੌਤੀ ਮੰਗਣ ਦਾ ਕੇਸ ਦਰਜ ਕੀਤਾ ਹੈ, ਜਿਸ ਵਿਚ ਨਿਸ਼ਾਨ ਸਿੰਘ ਦਾ ਕਹਿਣਾ ਹੈ ਕਿ ਉਸ ਦਾ ਜੀਜਾ ਜਗਜੀਤ ਸਿੰਘ ਬੌਬੀ ਪਿੰਡ ਖੁਰਮਣੀਆ ਅੱਡੇ ’ਤੇ ਇਕ ਦੁਕਾਨ ’ਤੇ ਪ੍ਰਾਈਵੇਟ ਨੌਕਰੀ ਕਰਦਾ ਹੈ। ਉਸ ਦੀ ਭੈਣ ਕਰਮਜੀਤ ਕੌਰ ਨੇ ਉਸ ਨੂੰ ਰਾਤ 9.30 ਵਜੇ ਫੋਨ ’ਤੇ ਦੱਸਿਆ ਕਿ ਰਾਤ ਕਰੀਬ 8.30 ਵਜੇ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਜੀਜੇ ਜਗਜੀਤ ਸਿੰਘ ਨੂੰ ਆਪਣੀ ਕਾਰ ਵਿਚ ਬਿਠਾ ਕੇ ਲੈ ਗਏ ਹਨ, ਜਿਸ ਤੋਂ ਬਾਅਦ ਜਦੋਂ ਉਸ ਨੇ ਆਪਣੇ ਜੀਜੇ ਨੂੰ ਫੋਨ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਤਿੰਨ ਅਣਪਛਾਤੇ ਵਿਅਕਤੀ ਉਸ ਨੂੰ ਦੁਕਾਨ ਤੋਂ ਚੁੱਕ ਕੇ ਲੈ ਗਏ ਅਤੇ ਉਸ ’ਤੇ ਨਸ਼ੇ ਦਾ ਕਾਰੋਬਾਰ ਕਰਨ ਦੇ ਦੋਸ਼ ਲਗਾ ਰਹੇ ਹਨ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ 5 ਲੱਖ ਰੁਪਏ ਦੀ ਮੰਗ ਕੀਤੀ ਅਤੇ ਬਾਅਦ ਵਿਚ 70 ਹਜ਼ਾਰ ਰੁਪਏ ਵਿਚ ਮਾਮਲਾ ਤੈਅ ਹੋ ਗਿਆ।
ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ
ਉਹ ਪੈਸੇ ਲੈ ਕੇ ਰਣਜੀਤ ਐਵੇਨਿਊ ਸਥਿਤ ਪਾਸਪੋਰਟ ਦਫ਼ਤਰ ਨੇੜੇ ਪੁੱਜੇ, ਜਿੱਥੇ ਤਿੰਨ ਵਿਅਕਤੀ ਇਕ ਚਿੱਟੇ ਰੰਗ ਦੀ ਗੱਡੀ ਵਿਚ ਉਸ ਦੇ ਜੀਜੇ ਨਾਲ ਬੈਠੇ ਹੋਏ ਸਨ, ਜਦੋਂ ਲੋਕ ਪੈਸੇ ਲੈਣ ਲਈ ਗੱਡੀ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਉਸ ਦੇ ਜੀਜ਼ੇ ਨੂੰ ਉਥੇ ਛੱਡ ਕੇ ਮੌਕੇ ਤੋਂ ਭੱਜ ਗਏ। ਤਿੰਨ ਮੁਲਜ਼ਮਾਂ ਵਿਚ ਪੁਲਸ ਮੁਲਾਜ਼ਮ ਹੁਸ਼ਿਆਰ ਸਿੰਘ ਵੀ ਸ਼ਾਮਲ ਸੀ, ਜਿਸ ਨੂੰ ਪੁਲਸ ਨੇ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ। ਉਸ ਦੇ 2 ਹੋਰ ਸਾਥੀਆਂ ਦੀ ਪਛਾਣ ਨਹੀਂ ਕੀਤੀ ਅਤੇ ਬਿਨਾਂ ਜਾਂਚ ਕੀਤੇ ਪੁਲਸ ਮੁਲਾਜ਼ਮ ਨੂੰ ਅਦਾਲਤ ਦੇ ਨਿਰਦੇਸ਼ਾਂ ’ਤੇ ਜੇਲ੍ਹ ਭੇਜ ਦਿੱਤਾ। ਹੁਸ਼ਿਆਰ ਸਿੰਘ ਕਮਿਸ਼ਨਰੇਟ ਪੁਲਸ ਦੇ ਟ੍ਰੈਫਿਕ ਵਿੰਗ ਵਿਚ ਤਾਇਨਾਤ ਹੈ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਦਰਜਨ ਦੇ ਕਰੀਬ ਪਿੰਡਾਂ ਦੀ ਫ਼ਸਲ ਡੁੱਬੀ, ਕਿਸਾਨਾਂ ਨੇ ਲਾਇਆ ਧਰਨਾ ਤੇ ਕੀਤੀ ਨਾਅਰੇਬਾਜ਼ੀ
NEXT STORY