ਤਰਨਤਾਰਨ (ਰਮਨ)-ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਅਤੇ ਡਿਸਪੋਜੇਬਲ ਸਾਮਾਨ ਉਪਰ ਲਗਾਈ ਗਈ ਪਾਬੰਦੀ ਦੇ ਚੱਲਦਿਆਂ ਸ਼ੁੱਕਰਵਾਰ ਸ਼ਾਮ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਤਰਨਤਾਰਨ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਅਤੇ ਢਾਬਿਆਂ ਉਪਰ ਅਚਾਨਕ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਟੀਮ ਵੱਲੋਂ ਜਿੱਥੇ 8 ਚਲਾਨ ਕੀਤੇ ਗਏ, ਉਥੇ ਹੀ 50 ਕਿਲੋ ਦੇ ਕਰੀਬ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਸਾਮਾਨ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 19 ਜ਼ਿਲ੍ਹਿਆਂ ਲਈ ਅਲਰਟ, ਠੰਡ ਤੋੜ ਸਕਦੀ ਹੈ ਰਿਕਾਰਡ
ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਤਰਨਤਾਰਨ ਦੇ ਕਾਰਜ ਸਾਧਕ ਅਫਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਜਾਰੀ ਹੋਏ ਸਖ਼ਤ ਹੁਕਮਾਂ ਤਹਿਤ ਬਾਜ਼ਾਰਾਂ ਵਿਚ ਵਿਕ ਰਹੇ ਪਲਾਸਟਿਕ ਦੇ ਲਿਫਾਫਿਆਂ ਉਪਰ ਪਾਬੰਦੀ ਲਗਾਉਣ ਦੇ ਮੱਕਸਦ ਨਾਲ ਅਚਾਨਕ ਛਾਪੇਮਾਰੀ ਕੀਤੀ ਗਈ, ਜਿਸ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ ਪਵਨ ਕੁਮਾਰ, ਜੇ.ਈ ਜਸਵਿੰਦਰ ਸਿੰਘ ਅਤੇ ਨਗਰ ਕੌਂਸਲ ਵੱਲੋਂ ਸੁਪਰਡੈਂਟ ਸੈਨੀਟੇਸ਼ਨ ਹਰਵਿੰਦਰ ਸਿੰਘ ਭੁੱਲਰ, ਸੈਨੇਟਰੀ ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਸਾਂਝੀ ਟੀਮ ਵੱਲੋਂ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਜਿਨ੍ਹਾਂ ਵਿਚ ਤਹਿਸੀਲ ਬਾਜ਼ਾਰ, ਅੱਡਾ ਬਾਜ਼ਾਰ, ਸਰਹਾਲੀ ਰੋਡ, ਚਾਰ ਖੰਭਾ ਚੌਂਕ ਆਦਿ ਵਿਖੇ ਮੌਜੂਦ ਵੱਖ-ਵੱਖ ਕਰਿਆਨਾ, ਹਲਵਾਈ ਅਤੇ ਹੋਰ ਸਬਜ਼ੀ ਦੀਆਂ ਦੁਕਾਨਾਂ ਉਪਰ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਇਸ ਦੌਰਾਨ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਦੇ ਅੱਠ ਚਲਾਨ ਕੀਤੇ ਗਏ ਹਨ ਜਦਕਿ ਉਨ੍ਹਾਂ ਪਾਸੋਂ ਕਰੀਬ 50 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ, ਜਿਸ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਬੰਦੀਸ਼ੁਦਾ ਲਿਫਾਫੇ ਅਤੇ ਅਤੇ ਡਿਸਪੋਜਲ ਸਾਮਾਨ ਦੀ ਵਿਕਰੀ ਉਪਰ ਪਾਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਨ੍ਹਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਦੱਸਿਆ ਕਿ ਜੇ ਕਿਸੇ ਦੁਕਾਨਦਾਰ ਦਾ ਇਕ ਵਾਰ ਚਲਾਨ ਹੋਣ ਤੋਂ ਬਾਅਦ ਦੁਬਾਰਾ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਜਾਂਦਾ ਹੈ ਤਾਂ ਉਸ ਦੇ ਖਿਲਾਫ ਪਰਚਾ ਦਰਜ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਮਨਿੰਦਰ ਸਿੰਘ ਪਤੰਗਾ ਇੰਸਪੈਕਟਰ, ਸੁਪਰਵਾਈਜ਼ਰ ਰਾਹੁਲ ਮਹਿਤਾ, ਕਲਰਕ ਜੋਤੀ, ਕਲਰਕ ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਨਗਰ ’ਚ ਠੰਡ ਫੜਨ ਲੱਗੀ ਜ਼ੋਰ, ਸਵੇਰੇ ਧੁੱਪ ਨਿਕਲਣ ਦੇ ਬਾਵਜੂਦ ਠੰਡੀਆਂ ਹਵਾਵਾਂ ਦਾ ਕਹਿਰ ਜਾਰੀ
NEXT STORY