ਅੰਮ੍ਰਿਤਸਰ (ਕਮਲ)- ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਹਲਕਾ ਕੇਂਦਰੀ ਦੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ। ਯਾਦ ਰਹੇ ਅੰਮ੍ਰਿਤਸਰ ਲੋਕ ਸਭਾ ਭਾਜਪਾ ਭਾਵੇਂ ਹੀ ਜਿੱਤ ਨਹੀਂ ਸਕੀ ਪਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕਾ ਵਿਚ 12 ਹਜ਼ਾਰ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਇਸ ਲਈ ਚੁੱਘ ਨੇ ਸਾਰੀਆਂ ਬੂਥ, ਮੰਡਲ ਅਤੇ ਵਿਧਾਨ ਸਭਾ ਅਤੇ ਜ਼ਿਲਾ ਪੱਧਰੀ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਦਰਭੰਗਾ ਤੇ ਬਿਲਾਸਪੁਰ ਵਿਚਾਲੇ ਚੱਲਣਗੀਆਂ ਸਪੈਸ਼ਲ ਰੇਲਗੱਡੀਆਂ
ਚੁੱਘ ਨੇ ਕਿਹਾ ਬੋਲਦਿਆਂ ਕਿਹਾ ਕਿ ਹਾਂ, ਭਾਜਪਾ ਵਿਚ ਈਮਾਨਦਾਰੀ ਹੀ ਸਭ ਕੁਝ ਹੈ। ਸਖ਼ਤ ਮਿਹਨਤ ਅਤੇ ਲਗਨ ਸਦਕਾ ਅੱਜ ਭਾਜਪਾ ਦੁਨੀਆ ਵਿਚ ਸਭ ਤੋਂ ਵੱਡੀ ਪਾਰਟੀ ਬਣੀ ਹੈ, ਇੱਕ ਸਮਾਂ ਸੀ ਜਦੋਂ ਭਾਜਪਾ ਦੇ ਉਮੀਦਵਾਰ ਸੰਘਰਸ਼ ਕਰਦੇ ਸਨ ਪਰ ਅੱਜ ਉਨ੍ਹਾਂ ਦੇ ਵਰਕਰਾਂ ਦੀ ਸਖ਼ਤ ਮਿਹਨਤ ਸਦਕਾ ਹੀ ਅਸੀਂ ਜਿੱਤ ਹਾਸਲ ਕੀਤੀ ਹੈ। ਚੁੱਘ ਨੇ ਕਿਹਾ ਕਿ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ। ਮੋਦੀ ਸਰਕਾਰ ਨੇ ‘ਸਬ ਸਬ ਵਿਸ਼ਵਾਸ’ ਦੇ ਮੂਲ ਮੰਤਰ ਨਾਲ ਚੁੱਕੀ ਸਹੁੰ ਲਗਾਤਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਚੁੱਘ ਨੇ ਕਿਹਾ ਕਿ ਲੋਕ ਸਭਾ ਭਲੇ ਹੀ ਭਾਜਪਾ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਨਹੀਂ ਜਿੱਤੀ ਪਰ ਅੰਮ੍ਰਿਤਸਰ ਅਤੇ ਪੰਜਾਬ ਵਿਕਾਸ ’ਚ ਮੋਦੀ ਸਰਕਾਰ ਕੋਈ ਕਸਰ ਨਹੀਂ ਰਹਿਣ ਦੇਵੇਗੀ। ਪ੍ਰੋਗਰਾਮ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਖਾਲਸਾ ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਸਮੇਤ ਹੋਰ ਆਗੂਆਂ ਨੇ ਵੀ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ ਸਮੇਤ ਜ਼ਿਲਾ ਪੱਧਰੀ ਆਗੂਆਂ, ਮੰਡਲ ਪ੍ਰਧਾਨ ਬੂਥ ਟੀਮ ਦੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯਾਦਵਿੰਦਰ ਬੁੱਟਰ ਨੇ ਕੇਂਦਰੀ ਰੇਲ ਮੰਤਰੀ ਬਿੱਟੂ ਨਾਲ ਕੀਤੀ ਮੁਤਾਕਾਤ, 96 ਸਾਲਾਂ ਤੋਂ ਰੁਕੀ ਰੇਲਵੇ ਲਾਈਨ ਦਾ ਚੁੱਕਿਆ ਮੁੱਦਾ
NEXT STORY