ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਵਾਰਡ ਨੰਬਰ 13 'ਚ ਪਿਛਲੇ 10 ਤੋਂ 12 ਦਿਨਾਂ ਤੋਂ ਲਗਾਤਾਰ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬਿਜਲੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਕੇ ਵਾਰਡ ਵਾਸੀ ਸੜਕਾਂ ’ਤੇ ਉਤਰ ਆਏ ਅਤੇ ਆਪਣਾ ਰੋਸ ਜ਼ਾਹਰ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਕਾਰਨ ਉਨ੍ਹਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਸਥਾਨਕ ਲੋਕਾਂ ਮੁਤਾਬਕ ਬਿਜਲੀ ਨਾ ਹੋਣ ਕਾਰਨ ਸਭ ਤੋਂ ਵੱਡੀ ਸਮੱਸਿਆ ਪਾਣੀ ਦੀ ਪੈਦਾ ਹੋ ਰਹੀ ਹੈ। ਬਿਜਲੀ ਬੰਦ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਘਰਾਂ ਵਿੱਚ ਪਾਣੀ ਦੀ ਕਿੱਲਤ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਬਿਜਲੀ ਦੇਰ ਰਾਤ ਤੱਕ ਬੰਦ ਰਹਿੰਦੀ ਹੈ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਤੌਰ ’ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
ਵਾਰਡ ਵਾਸੀਆਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਲੰਬੇ ਕੱਟਾਂ ਕਾਰਨ ਬੱਚੇ ਰਾਤਾਂ ਨੂੰ ਸੌਂ ਨਹੀਂ ਪਾ ਰਹੇ, ਜਦਕਿ ਕਈ ਬੱਚਿਆਂ ਲਈ ਸਕੂਲ ਜਾਣਾ ਵੀ ਮੁਸ਼ਕਲ ਹੋ ਰਿਹਾ ਹੈ। ਬਿਜਲੀ ਨਾ ਹੋਣ ਕਾਰਨ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੇ ਦੱਸਿਆ ਕਿ ਰਾਤ ਸਮੇਂ ਇਲਾਕੇ ਵਿੱਚ ਹਨੇਰਾ ਛਾ ਜਾਣ ਕਾਰਨ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਕਈ ਬਜ਼ੁਰਗ ਹਨੇਰੇ ਕਾਰਨ ਹਾਦਸਿਆਂ ਦਾ ਸ਼ਿਕਾਰ ਵੀ ਹੋ ਚੁੱਕੇ ਹਨ।
ਵਾਰਡ ਵਾਸੀਆਂ ਨੇ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਇਸ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
5 ਸਾਲ ਬਾਅਦ ਵੀ ਅਟਕਿਆ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ, MP ਔਜਲਾ ਨੇ ਕੇਂਦਰੀ ਰੇਲ ਮੰਤਰੀ ਨੂੰ ਦਿੱਤਾ ਪੱਤਰ
NEXT STORY