ਤਰਨ ਤਾਰਨ (ਰਮਨ)- ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਵਲੋਂ ਬੀਤੇ ਦਿਨ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਅਤੇ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਤਰਨ ਤਾਰਨ ਦੀ ਹਾਜ਼ਰੀ ਵਿਚ 10.71 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਤਰਨ ਤਾਰਨ-ਮਾਨੋਚਾਹਲ-ਸ਼ਾਹਬਾਜ਼ਪੁਰ-ਦਿਆਲਪੁਰ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 23.71 ਕਿ.ਮੀ. ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵਲੋਂ 10.71 ਕਰੋੜ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ
ਇਸ ਮੌਕ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਨੇ ਦੱਸਿਆ ਕਿ ਇਹ ਸੜਕ ਤਰਨ ਤਾਰਨ ਨੂੰ ਮਾਨੋਚਾਹਲ, ਸ਼ਾਹਬਾਜ਼ਪੁਰ, ਦਿਆਲਪੁਰ, ਪਲਾਸੌਰ, ਸੂਰਵਿੰਡ ਨਾਲ ਜੋੜਦੀ ਹੈ। ਸ਼ਹਿਰ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਪਿੰਡ ਵਾਸੀਆਂ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ । ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੜਕ ’ਤੇ ਥਰਮੋਪਲਾਸਟਿਕ ਮਾਰਕਿੰਗਸ ਅਤੇ ਕੈਟ-ਆਈ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਵਲੋਂ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਹਾਜ਼ਰੀ ਵਿਚ ਅੰਮ੍ਰਿਤਸਰ-ਤਰਨ ਤਾਰਨ-ਸਰਹਾਲੀ ਹਰੀਕੇ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ
ਹਰਭਜਨ ਸਿੰਘ ਈ. ਟੀ. ਓ ਨੇ ਦੱਸਿਆ ਕਿ ਤਰਨ ਤਾਰਨ ਨਗਰ ਪਾਲਿਕਾ ਦੀ ਹਦੂਦ ਅੰਦਰ ਆਉਂਦੀ ਇਹ ਸੜਕ ਦੀ ਕੁੱਲ ਲੰਬਾਈ 4.68 ਕਿਲੋਮੀਟਰ ਹੈ। ਇਸ ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵਲੋਂ 3.8 ਕਰੋੜ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਇਹ ਸੜਕ ਤਰਨ ਤਾਰਨ ਸ਼ਹਿਰ ਵਾਸੀਆਂ ਲਈ ਬਹੁਤ ਹੀ ਮਹੱਤਵਪੂਰਨ ਹੈ। ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੜਕ ’ਤੇ ਥਰਮੋਪਲਾਸਟਿਕ ਮਾਰਕਿੰਗਸ ਅਤੇ ਕੈਟ-ਆਈ ਦੀ ਸੁਵਿਧਾ ਵੀ ਦਿੱਤੀ ਜਾਵੇਗੀ।
ਘਰੇਲੂ ਖਪਤਕਾਰਾਂ ਅਤੇ ਬੰਬੀਆਂ ’ਤੇ ਨਹੀਂ ਲੱਗਣਗੇ ਚਿੱਪ ਵਾਲੇ ਮੀਟਰ
‘ਆਪ’ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਗੱਲਬਾਤ ਕਰਦਿਆਂ ਮੀਡਿਆ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਅਸੀਂ ਸਰਕਾਰੀ ਅਦਾਰਿਆਂ ’ਤੇ ਚਿੱਪ ਵਾਲੇ ਪ੍ਰੀ ਪੇਡ ਮੀਟਰ ਲਗਾਉਣ ਜਾ ਰਹੇ ਹਾਂ, ਜੋ 1 ਮਾਰਚ 2023 ਤੋਂ 1 ਮਾਰਚ 2024 ਤੱਕ ਟੀਚਾ ਮੁਕੰਮਲ ਕੀਤਾ ਜਾਵੇਗਾ। ਸਾਡੀ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਅਤੇ ਬੰਬੀਆਂ ’ਤੇ ਚਿੱਪ ਵਾਲੇ ਮੀਟਰ ਲਗਾਉਣ ਦੀ ਕੋਈ ਪਾਲਸੀ ਨਹੀਂ ਕਿਉਂਕਿ ‘ਆਪ’ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ 2 ਕਿਲੋਵਾਟ ਲੋਡ ਤੱਕ ਯੂਨਿਟ ਮੁਆਫੀ ਸਕੀਮ ਚੱਲ ਰਹੀ ਹੈ ਅਤੇ 80 ਫ਼ੀਸਦੀ ਲੋਕਾਂ ਦੇ ਜ਼ੀਰੋ ਬਿੱਲ ਆ ਰਹੇ ਹਨ।
ਸਾਡੀ ਸਰਕਾਰ ਨੇ ਹਰ ਵਰਗ ਲਈ ਇਹ ਸਕੀਮ ਚਾਲੂ ਕੀਤੀ ਹੈ, ਜਿਸਦਾ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਪਾਵਰ ਕਾਰਪੋਰੇਸ਼ਨ ’ਚ ਮੁਲਾਜ਼ਮਾਂ ਦੀ ਭਾਰਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਿਕਮੇ ’ਚ 2100 ਨਵੀਂ ਭਰਤੀ ਕੁਝ ਦਿਨਾਂ ਤੱਕ ਕਰ ਰਹੇ ਹਾਂ, ਜਿਸ ਨਾਲ ਵਿਭਾਗ ਨੂੰ ਕਾਫੀ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਡੇਰਾ ਸੰਤ ਅਮੀਰ ਸਿੰਘ ਦੇ ਮੁੱਖ ਸੇਵਾਦਾਰ ਨੇ ਕੀਤਾ ਵੱਡਾ ਖੁਲਾਸਾ, ਦੁਸਹਿਰਾ ਸਮਾਗਮ ’ਚ ਵਿਰੋਧੀ ਪਾ ਕੇ ਸਕਦੇ ਨੇ ਖਲਲ
NEXT STORY