ਅੰਮ੍ਰਿਤਸਰ (ਰਮਨ) : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਸਬ ਡਵੀਜ਼ਨ ਨਰਾਇਣਗੜ੍ਹ ਛੇਹਰਟਾ ਦਫ਼ਤਰ ਵਿਖੇ ਅਚਨਚੇਤ ਛਾਪੇਮਾਰੀ ਕਰਕੇ ਸਟਾਫ਼ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਨ ਲਈ ਸਵੇਰੇ ਸਮੇਂ ਸਿਰ ਦਫ਼ਤਰ ਪੁੱਜਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ 'ਤੇ ਪੰਜਾਬੀਆਂ ਦਾ ਪਿਆ ਪੰਗਾ, ਏਅਰਲਾਈਨ ਸਟਾਫ਼ ਨਾਲ ਜੰਮ ਕੇ ਹੋਇਆ ਹੰਗਾਮਾ (ਵੀਡੀਓ)
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਇਸ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਦਫ਼ਤਰਾਂ ਵਿੱਚ ਵੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਆਪਣੇ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦੇਣਗੇ।
ਇਹ ਵੀ ਪੜ੍ਹੋ : ਟਮਾਟਰ ਤੋਂ ਬਾਅਦ ਦਾਲ, ਚੌਲ, ਆਟੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਇਕ ਸਾਲ 'ਚ 30 ਫ਼ੀਸਦੀ ਹੋਏ ਮਹਿੰਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਗੋਡੇ ਟੇਕੇ, ਪਰ ਪੰਜਾਬੀਆਂ ਨੇ ਨਹੀਂ, ਭਾਜਪਾ ਕਦੇ ਪੰਜਾਬੀਆਂ ਨੂੰ ਅਜਿਹਾ ਨਹੀਂ ਕਰਨ ਦੇਵੇਗੀ: ਜਾਖੜ
NEXT STORY