ਗੁਰਦਾਸਪੁਰ (ਵਿਨੋਦ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਹਨ। ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲਾ ਗੁਰਦਾਸਪੁਰ ਦੇ 329 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਸਨ ਅਤੇ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦਾ ਮਾਲੀ ਨੁਕਸਾਨ ਹੋਣ ਦੇ ਨਾਲ ਸਰਕਾਰ ਦੇ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਿਆ ਹੈ। ਹੜ੍ਹਾਂ ਕਾਰਨ ਜ਼ਿਲ੍ਹੇ ਦੇ 187 ਪਿੰਡਾਂ ਵਿੱਚ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਸੀ ਅਤੇ ਪੀਣ ਵਾਲੇ ਪਾਣੀ ਦੀਆਂ 48 ਸਕੀਮਾਂ ਬੰਦ ਹੋ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ 187 ਪਿੰਡ ਜਿੱਥੇ ਬਿਜਲੀ ਸਪਲਾਈ ਬੰਦ ਹੋ ਗਈ ਸੀ ਹੁਣ ਇਨ੍ਹਾਂ ਸਾਰੇ ਪਿੰਡਾਂ ਵਿੱਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕੁਝ ਡੇਰਿਆਂ ਅਤੇ ਟਿਊਬਵੈੱਲਾਂ ਉੱਪਰ ਹੀ ਬਿਜਲੀ ਸਪਲਾਈ ਬਹਾਲ ਕਰਨੀ ਬਾਕੀ ਰਹਿ ਗਈ ਹੈ ਕਿਉਂਕਿ ਓਥੇ ਅਜੇ ਵੀ ਹੜ੍ਹ ਦਾ ਪਾਣੀ ਖੜ੍ਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਇਨ੍ਹਾਂ ਥਾਵਾਂ ਉੱਪਰ ਵੀ ਬਿਜਲੀ ਦੀਆਂ ਲਾਈਨਾਂ ਠੀਕ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਏਥੇ ਵੀ ਬਿਜਲੀ ਸਪਲਾਈ ਬਹਾਲ ਹੋ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪੀਣ ਵਾਲੇ ਪਾਣੀ ਦੀਆਂ 48 ਸਕੀਮਾਂ ਬੰਦ ਹੋ ਗਈਆਂ ਸਨ ਅਤੇ ਜਲ ਸਪਲਾਈ ਵਿਭਾਗ ਵੱਲੋਂ ਕਾਰਵਾਈ ਕਰਦਿਆਂ 48 ਵਿੱਚੋਂ 44 ਜਲ ਸਪਲਾਈ ਸਕੀਮਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ ਜਦਕਿ 4 ਸਕੀਮਾਂ ਦੀ ਸਪਲਾਈ ਨੂੰ ਬਹਾਲ ਕਰਨ ਲਈ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਕੰਮ ਵੀ ਪੂਰਾ ਕਰ ਲਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਮੈਡੀਕਲ ਕੈਂਪ ਲਗਾ ਕੇ ਲੋਕਾਂ ਦਾ ਇਲਾਜ ਕਰਨ ਦੇ ਨਾਲ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਨਾਲ ਭਾਰਤੀ ਫ਼ੌਜ ਤੇ ਬੀ.ਐੱਸ.ਐੱਫ. ਵੱਲੋਂ ਮੈਡੀਕਲ ਕੈਂਪ ਲਗਾਉਣ ਵਿੱਚ ਸਾਥ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਿੰਡਾਂ ਵਿੱਚ ਲਗਾਤਾਰ ਪਸ਼ੂ ਭਲਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਪਸ਼ੂ ਨੂੰ ਮੁਫ਼ਤ ਚਾਰਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਓਬਰਾਏ ਨੇ ਘਰੀਂ ਪਹੁੰਚਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਲਕੱਤਾ ਵਿਖੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇ. ਗੜਗੱਜ ਨੇ ਕੀਤੀ ਸ਼ਮੂਲੀਅਤ
NEXT STORY