ਗੁਰਦਾਸਪੁਰ (ਹਰਮਨ, ਵਿਨੋਦ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਵਿਸ਼ੇਸ਼ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਵਿਰਦੀ ਡਿਪਟੀ ਚੀਫ਼ ਇੰਜੀਨੀਅਰ ਸੰਚਾਲਨ ਹਲਕਾ ਪਾਵਰਕਾਮ ਗੁਰਦਾਸਪੁਰ ਨੇ ਦੱਸਿਆ ਕਿ ਬਿਜਲੀ ਦੀਆਂ ਢਿੱਲੀਆਂ, ਨੀਵੀਂਆਂ ਤਾਰਾਂ ਅਤੇ ਜੀ. ਓ. ਸਵਿੱਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਪਾਵਰਕਾਮ ਦੇ ਨੇੜੇ ਦੇ ਉਪ ਮੰਡਲ ਦਫ਼ਤਰ ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਦੇ ਨੰਬਰਾਂ 96461-06835, 96461-06836 ਜਾਂ 1912 ਉੱਪਰ ਦਿੱਤੀ ਜਾ ਸਕਦੀ ਹੈ ਤਾਂ ਜੋ ਇਨ੍ਹਾਂ ਬਿਜਲੀ ਦੀਆਂ ਲਾਈਨਾਂ, ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਂਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾਵਰਕਾਮ ਦੇ ਕੰਟਰੋਲ ਰੂਮ ਦੇ ਵਟਸਐੱਪ ਨੰਬਰ 96461-06836 ’ਤੇ ਭੇਜੀਆਂ ਜਾ ਸਕਦੀਆਂ ਹਨ। ਡਿਪਟੀ ਚੀਫ਼ ਇੰਜੀਨੀਅਰ ਨੇ ਕਿਹਾ ਕਿ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
ਉਨ੍ਹਾਂ ਕਿਹਾ ਕਿ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫ਼ਾਰਮਰ ਅਤੇ ਜੀ.ਓ. ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫ਼ਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਈ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫ਼ਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਡਿਗ ਵੀ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨੇੜੇ ਬੀੜੀ/ਸਿਗਰਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ। ਹਾਰਵੈਸਟਰ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ’ਤੇ ਵੀ ਨਿਗਰਾਨੀ ਰੱਖੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਵਧੀ, ਜਲਦ ਖੁੱਲ੍ਹਣਗੀਆਂ 3 ਹੋਰ ਸਰਾਂਵਾਂ
NEXT STORY