ਗੁਰਦਾਸਪੁਰ (ਗੁਰਪ੍ਰੀਤ)- ਤਜਿੰਦਰ ਸਿੰਘ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰ ਦੇ ਵਿਹੜੇ 'ਚ ਅੱਜ ਉਸ ਵੇਲੇ ਮਾਹੌਲ ਹੋਰ ਭਾਵੁਕ ਹੋ ਗਿਆ, ਜਦੋਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਦੀਆਂ ਹਲਕੇ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਰੰਧਾਵਾ ਕਲੋਨੀ ਸਥਿਤ ਤਜਿੰਦਰ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ।
ਇਹ ਵੀ ਪੜ੍ਹੋ-ਤਜਿੰਦਰ ਸਿੰਘ ਕਤਲ ਮਾਮਲਾ: ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਇਸ ਦੌਰਾਨ ਤਜਿੰਦਰ ਸਿੰਘ ਦੀ ਮਾਂ ਨੇ ਭਰੇ ਮਨ ਆਪਣੇ ਪੁੱਤ ਨਾਲ ਵਾਪਰੀ ਘਟਨਾ ਬਾਰੇ ਇਨਸਾਫ਼ ਦੀ ਮੰਗ ਰੱਖੀ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਮਾਮਲੇ ਦਾ ਸੱਚ ਸਾਹਮਣੇ ਆਉਣ ਅਤੇ ਇਨਸਾਫ਼ ਮਿਲਣ ਤੱਕ ਉਹ ਹਰ ਪੱਧਰ 'ਤੇ ਪਰਿਵਾਰ ਦਾ ਸਾਥ ਦੇਣਗੇ।
ਇਹ ਵੀ ਪੜ੍ਹੋ-ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਪੱਤਰਕਾਰਾਂ ਵੱਲੋਂ ਜਾਂਚ ਅਤੇ ਕਾਨੂੰਨੀ ਪਹਿਲੂਆਂ ਬਾਰੇ ਪੁੱਛੇ ਸਵਾਲ 'ਤੇ ਬਾਜਵਾ ਨੇ ਕਿਹਾ ਕਿ ਇਸ ਪੜਾਅ 'ਤੇ ਉਹ ਕਾਨੂੰਨੀ ਪੱਖ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ, ਕਿਉਂਕਿ ਮਾਮਲਾ SIT ਦੀ ਜਾਂਚ ਅਧੀਨ ਹੈ ਅਤੇ ਜਾਂਚ ਤੋਂ ਬਾਅਦ ਹੀ ਤੱਥ ਸਾਹਮਣੇ ਆਉਣਗੇ। ਤਜਿੰਦਰ ਮਾਮਲੇ ਦੀ ਜਾਂਚ ਇਸ ਵੇਲੇ SIT ਵੱਲੋਂ ਕੀਤੀ ਜਾ ਰਹੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਜਾਂਚ 'ਚ ਸਾਹਮਣੇ ਆਉਣ ਵਾਲੇ ਤੱਥਾਂ 'ਤੇ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ-ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਜਿੰਦਰ ਸਿੰਘ ਕਤਲ ਮਾਮਲਾ: ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
NEXT STORY