ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੇ ਆਉਣ ਵਾਲੇ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸਨਰ ਪਠਾਨਕੋਟ ਡਾ. ਪਲਵੀ ਵੱਲੋਂ ਮੰਗਲਵਾਰ ਨੂੰ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਐੱਸਡੀਐੱਮ ਪਠਾਨਕੋਟ ਅਰਸ਼ਦੀਪ ਸਿੰਘ ਲੁਬਾਣਾ, ਐੱਸਡੀਐੱਮ ਧਾਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਰਹੇ।
ਡਿਪਟੀ ਕਮਿਸਨਰ ਵੱਲੋਂ ਸਭ ਤੋਂ ਪਹਿਲਾਂ ਮਹਾਰਾਣਾ ਪ੍ਰਤਾਪ ਅਦਰਸ਼ ਵਿਦਿਆਲਯ, ਮੰਗਿਆਲ-ਮੰਗਵਾਲ ਦਾ ਦੌਰਾ ਕਰਕੇ ਉੱਥੇ ਕੀਤੀਆਂ ਤਿਆਰੀਆਂ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਚੈੱਕ ਪੋਸਟ ਬਮਿਆਲ ਅਤੇ ਕਥਲੋਰ ਦਾ ਦੌਰਾ ਕੀਤਾ। ਉਨ੍ਹਾਂ ਵੱਲੋਂ ਮਾਡਰਨ ਸੰਦੀਪਨੀ ਸਕੂਲ ਅਤੇ ਏਵੀ ਕਾਲਜ ਪਠਾਨਕੋਟ ਵਿਖੇ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਕਰਯੋਗ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ 16, 17 ਅਤੇ 18 ਅਪ੍ਰੈਲ ਨੂੰ ਪਠਾਨਕੋਟ ਦੇ ਵਿਸ਼ੇਸ਼ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਇੱਕ ਜਾਗਰੂਕਤਾ ਪੈਦਲ ਯਾਤਰਾ ਸੰਦੀਪਨੀ ਸਕੂਲ ਤੋਂ ਏਵੀ ਕਾਲਜ ਤੱਕ ਕੱਢੀ ਜਾਵੇਗੀ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸਨਰ ਡਾ. ਪਲਵੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਆਦੇਸ਼ ਦਿੱਤੇ ਕਿ ਜਿਨ੍ਹਾਂ ਅਧਿਕਾਰੀਆਂ ਦੀ ਜਿੱਥੇ ਡਿਊਟੀ ਲਗਾਈ ਗਈ ਹੈ, ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦੌਰੇ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੜਾਈ ਛੁਡਾਉਣੀ ਬਜ਼ੁਰਗ ਨੂੰ ਪਈ ਮਹਿੰਗੀ, ਗੋਲੀ ਮਾਰ ਕੇ ਕਤਲ ਕਰਨ ਵਾਲੇ 4 ਮੁਲਜ਼ਮ ਕਾਬੂ
NEXT STORY