ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵਫ਼ਦ ਸਮੇਤ ਮੁਲਾਕਾਤ ਕੀਤੀ। ਇਸ ਦੌਰਾਨ ਸਰਨਾ ਨੇ ਸਿੰਘ ਸਾਹਿਬ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ 10,000 ਕਰੋੜ ਰੁਪਏ ਦਾ ਮਨੀ ਲਾਂਡਰਿੰਗ ਘਪਲੇ ਦਾ ਹਵਾਲਾ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੂੰ ਤੁਰੰਤ ਪੰਥ ’ਚੋਂ ਛੇਕਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ
ਸਰਨਾ ਨੇ ਗੰਭੀਰ ਵਿੱਤੀ ਅਪਰਾਧਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੁਰਵਰਤੋਂ ਕਰਨ ਲਈ ਸਿਰਸਾ ਖ਼ਿਲਾਫ਼ ਕਾਰਵਾਈ ਲਈ ਜ਼ੋਰ ਦਿੱਤਾ। ਸਿਰਸਾ ਦੇ ਕਥਿਤ ਮਾੜੇ ਕੰਮਾਂ ਦੇ ਸਬੂਤ ਪੇਸ਼ ਕਰਨ ਵਾਲੀ ਇਕ ਵਾਇਰਲ ਵੀਡੀਓ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾਂ ਕਿ ਸਿਰਸਾ ਅਤੇ ਉਸਦੇ ਸਾਥੀਆਂ ਵੱਲੋਂ ਇਸ ਤੋਂ ਇਨਕਾਰ ਕਰਨਾ ਹੀ ਕਾਫ਼ੀ ਨਹੀਂ ਹੈ, ਸਿਰਸਾ ਦੇ ਵਿੱਤੀ ਅਪਰਾਧਾਂ ਦੇ ਇਤਿਹਾਸ ਦੇ ਨਾਲ-ਨਾਲ ਦੋਸ਼ਾਂ ਦੀ ਗੰਭੀਰਤਾ ਧਿਆਨ ਦੀ ਮੰਗ ਕਰਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਿਰਸਾ ਨੂੰ ਤੁਰੰਤ ਪੰਥ ’ਚੋਂ ਛੇਕਣ ਜਾਂ ਤਨਖਾਹੀਆਂ ਕਰਾਰ ਦੇਣ ਦੀ ਅਪੀਲ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀ ਕਾਰਵਾਈ ਗੁਰੂ ਘਰ ਅੰਦਰ ਵਿੱਤੀ ਅਪਰਾਧਾਂ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਪੁਲਸ ਨੂੰ ਮਿਲੀ ਸਫ਼ਲਤਾ, 14 ਲੱਖ ਤੋਂ ਵਧੇਰੇ ਦੀ ਡਰੱਗ ਮਨੀ ਸਮੇਤ 9 ਮੁਲਜ਼ਮ ਕਾਬੂ
NEXT STORY