ਅੰਮ੍ਰਿਤਸਰ (ਜ.ਬ) - ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ ਨੂੰ ਹਟਾ ਕੇ ਉਨ੍ਹਾਂ ਦੀ ਥਾਂ ’ਤੇ ਡਾ. ਵੀਨਾ ਚਤਰਥ ਨੂੰ ਪ੍ਰਿੰਸੀਪਲ ਦਾ ਇੰਚਾਰਜ ਅਤੇ ਡਾ. ਕਰਮਜੀਤ ਸਿੰਘ ਨੂੰ ਮੈਡੀਕਲ ਸੁਪਰਡੈਂਟ ਦਾ ਇੰਚਾਰਜ ਲਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਗੁਰੂ ਨਾਨਕ ਦੇਵ ਹਸਪਤਾਲ ਅਤੇ ਮੈਡੀਕਲ ਕਾਲਜ ਵਿਚ ਸਹੂਲਤਾਂ ਦੀ ਘਾਟ ਅਤੇ ਹੋਰ ਸਮੱਸਿਆਵਾਂ ਕਾਰਨ ਡਾ. ਰਾਜੀਵ ਦੇਵਗਨ ਅਤੇ ਡਾ. ਕੇ. ਡੀ. ਸਿੰਘ ਨੇ ਸਰਕਾਰ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦੀ ਪੇਸ਼ਕਸ਼ ਕੀਤੀ ਸੀ। ਦੱਸਣਯੋਗ ਹੈ ਕਿ ਵਿਭਾਗ ਦੇ ਮੰਤਰੀ ਚੇਤਨ ਸਿੰਘ ਮਾਜਰਾ ਵਲੋਂ ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਡਾਕਟਰਾਂ ਵਿੱਚ ਨਿਰਾਸਾ ਪਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਵਲੋਂ ਅਸਤੀਫ਼ਾ ਦਿੱਤਾ ਗਿਆ ਸੀ।
ਪੰਜਾਬ ’ਚ ਅਸਥਿਰਤਾ ਪੈਦਾ ਕਰਨ ਲਈ ISI ਦੀ ਨਵੀਂ ਚਾਲ, ਲੋਕਲ ਗੈਂਗਸਟਰਾਂ ਤੋਂ ਕਰਵਾਉਂਦੇ ਨੇ ਟਾਰਗੇਟ ਕਿਲਿੰਗ
NEXT STORY