ਅੰਮ੍ਰਿਤਸਰ(ਜ.ਬ.)- ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ‘ਵੀਰ ਬਾਲ ਦਿਵਸ’ ਬਾਰੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੀ ਉਨ੍ਹਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੁਝ ਸਾਲ ਪਹਿਲਾਂ ‘ਬਾਲ ਦਿਵਸ’ ਦੇ ਰੂਪ ਵਿਚ ਮਨਾਉਣ ਲਈ ਕੀਤੀ ਗਈ ਮੰਗ ਠੀਕ ਹੈ ਜਾਂ ਹੁਣ ਕੀਤਾ ਜਾ ਰਿਹਾ ਬੇਲੋੜਾ ਵਿਰੋਧ ਸਹੀ ਹੈ? ਇਸ ਬਾਰੇ ਉਨ੍ਹਾਂ ਨੂੰ ਸਿੱਖ ਕੌਮ ਅੱਗੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ
ਪ੍ਰੋ. ਸਰਚਾਂਦ ਸਿੰਘ ਨੇ ਪੁਰਾਣੀਆਂ ਅਖ਼ਬਾਰਾਂ ਦੇ ਹਵਾਲੇ ਨਾਲ ਕਿਹਾ ਕਿ ਅਕਾਲੀ ਦਲ (ਬਾਦਲ) ਦੇ ਕੰਟਰੋਲ ਵਾਲੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ 16 ਜਨਵਰੀ 2018 ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਾਏ ਗਏ ਕੌਮੀ ਪੱਧਰ ਦੇ ਸੈਮੀਨਾਰ ਵਿਚ ਬੁਲਾਰਿਆਂ ਵੱਲੋਂ ਦੇਸ਼ ਵਿਚ ਸਰਕਾਰੀ ਪੱਧਰ ’ਤੇ ‘ਬਾਲ ਦਿਵਸ’ ਮਨਾਉਣ ਦੀ ਰਵਾਇਤ ਸ਼ੁਰੂ ਕਰਨ ਦੀ ਮੰਗ ਪ੍ਰਤੀ ਖ਼ੁਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਮੌਜੂਦਗੀ ਵਿਚ ਵਕਾਲਤ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇ ਕੋਈ ਇਤਰਾਜ਼ ਸੀ ਤਾਂ ਇਸ ਬਾਰੇ ਕੇਂਦਰੀ ਮੰਤਰੀ ਮੰਡਲ ਵਿਚ ਫ਼ੈਸਲੇ ਲਏ ਜਾਣ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਰੋਧ ਕਿਉਂ ਨਹੀਂ ਜਤਾਇਆ? ਉਨ੍ਹਾਂ ਕਿਹਾ ਸੁਖਬੀਰ ਬਾਦਲ ਭਾਰਤ ਸਰਕਾਰ ਵਲੋਂ ਕੀਤੇ ਜਾ ਰਹੇ ਚੰਗੇ ਅਤੇ ਉਸਾਰੂ ਕੰਮਾਂ ਦਾ ਵਿਰੋਧ ਕਰਦਿਆਂ ਸਿੱਖ ਕੌਮ ਨੂੰ ਗੁੰਮਰਾਹ ਕਰ ਕੇ ਸੌੜੀ ਰਾਜਨੀਤੀ ਕਰ ਰਿਹਾ ਹੈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੁਲਸ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਮੌਤ ਬਣ ਕੇ ਉੱਡ ਰਹੀ ਚਾਈਨਾ ਡੋਰ, ਮਰਨ ਤੋਂ ਬਚਿਆ ਵਿਅਕਤੀ
NEXT STORY