ਗੁਰਦਾਸਪੁਰ (ਹਰਮਨ, ਵਿਨੋਦ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਲਈਆਂ ਜਾ ਰਹੀਆਂ ਅਨੁਪੂਰਕ ਪ੍ਰੀਖਿਆਵਾਂ ਕਾਰਨ ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ 4 ਤੋਂ 20 ਜੁਲਾਈ ਤੱਕ ਪ੍ਰੀਖਿਆ ਕੇਂਦਰਾਂ ਦੇ ਨੇੜੇ ਇਕੱਠੇ ਹੋਣ ’ਤੇ ਪਾਬੰਧੀ ਲਗਾਈ ਹੈ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਇਸ ਤਹਿਤ ਸਵੇਰ ਦੇ ਸੈਸ਼ਨ ’ਚ 11 ਤੋਂ ਦੁਪਹਿਰ 2 : 15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ 20 ਜੁਲਾਈ ਤੱਕ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ਉੱਪਰ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ ’ਤੇ ਹੋਣਗੇ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਦੇ ਖੇਤਾਂ 'ਚ ਲੱਗੇ 200 ਦੇ ਕਰੀਬ ਪਾਪੂਲਰ ਦੇ ਬੂਟੇ ਤੋੜਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY