ਫਤਹਿਗੜ੍ਹ ਸਾਹਿਬ (ਜਗਦੇਵ) : ਜ਼ਿਲਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ’ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ‘ਪ੍ਰੀਗਾਬਾਲਿਨ’ ਸਾਲਟ ਦੇ ਕੈਪਸੂਲ ਅਤੇ ਗੋਲੀਆਂ ਨੂੰ ਬਿਨਾਂ ਲਾਇਸੈਂਸ ਜਾਂ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਜਾਂ ਮੈਡੀਕਲ ਸਟੋਰ ਸੰਚਾਲਕ ਬਿਨਾਂ ਵੈਧ ਲਾਇਸੈਂਸ ਦੇ ਇਸ ਸਾਲਟ ਦੀ ਵਿਕਰੀ ਜਾਂ ਭੰਡਾਰ ਨਹੀਂ ਕਰ ਸਕੇਗਾ। ਇਹ ਦਵਾਈ ਸਿਰਫ਼ ਮਾਹਰ ਡਾਕਟਰ ਦੀ ਤਜਵੀਜ਼ਸ਼ੁਦਾ ਸਲਿੱਪ (ਪਰਚੀ) ਦਿਖਾਉਣ ’ਤੇ ਹੀ ਵੇਚੀ ਜਾ ਸਕੇਗੀ। ਮੈਡੀਕਲ ਸਟੋਰਾਂ ਨੂੰ ਵੇਚੇ ਗਏ ਕੈਪਸੂਲ ਤੇ ਗੋਲੀਆਂ ਦੇ ਬਿੱਲਾਂ ਅਤੇ ਸਟਾਕ ਦਾ ਮੁਕੰਮਲ ਰਿਕਾਰਡ ਮੇਨਟੇਨ ਕਰਨਾ ਲਾਜ਼ਮੀ ਹੋਵੇਗਾ। ਪ੍ਰਸ਼ਾਸਨ ਵੱਲੋਂ ਇਹ ਕਦਮ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ ਚੁੱਕਿਆ ਗਿਆ ਹੈ। ਡਾ. ਸੋਨਾ ਥਿੰਦ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਜ਼ਿਲੇ ਵਿਚ 26 ਜੂਨ 2026 ਤੱਕ ਸਖ਼ਤੀ ਨਾਲ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
NEXT STORY