ਤਰਨਤਾਰਨ (ਰਮਨ)- ਸਥਾਨਕ ਰੋਹੀ ਪੁਲ ਉਪਰ ਸਬਜ਼ੀ ਰੇਹੜੀ ਵਾਲੇ ਦੀ ਪੁਲਸ ਕਰਮਚਾਰੀਆਂ ਵੱਲੋਂ ਮਾਰਕੁੱਟ ਕਰਨ ਤੋਂ ਬਾਅਦ ਮਾਹੌਲ ਉਸ ਵੇਲੇ ਤਨਾਅ-ਪੂਰਨ ਬਣ ਗਿਆ ਜਦੋਂ ਸਬਜ਼ੀ ਅਤੇ ਫਲ ਵਿਕਰੇਤਾਵਾਂ ਵੱਲੋਂ ਰੋਹੀ ਪੁਲ ਉਪਰ ਧਰਨਾ ਦਿੰਦੇ ਹੋਏ ਪੁਲਸ ਪ੍ਰਸ਼ਾਸਨ ਦੇ ਖਿਲਾਫ ਹਾਏ-ਹਾਏ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ। ਦੋਵੇਂ ਪਾਸੇ ਟ੍ਰੈਫਿਕ ਜਾਮ ਹੋਣ ਕਰਕੇ ਲੋਕਾਂ ਨੂੰ ਕਾਫੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਰੀਬ ਇਕ ਘੰਟੇ ਤੋਂ ਵੱਧ ਸਮਾਂ ਲਗਾਏ ਗਏ ਧਰਨੇ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸੇ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਜਾਣਕਾਰੀ ਦਿੰਦੇ ਹੋਏ ਸੁਰਿੰਦਰ ਪਾਲ ਸ਼ਿੰਦਾ, ਤਰਸੇਮ ਸਿੰਘ ਬਲਕਾਰ ਸਿੰਘ ਆਦਿ ਸਬਜ਼ੀ ਅਤੇ ਫਲ ਵਿਕਰੇਤਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਹੀ ਪੁਲ ਉਪਰ ਵਿੱਕੀ ਨਾਮਕ ਵਿਅਕਤੀ ਵੱਲੋਂ ਸਬਜ਼ੀ ਦੀ ਰੇਹੜੀ ਲਗਾ ਕੇ ਸਬਜ਼ੀ ਵੇਚੀ ਜਾ ਰਹੀ ਸੀ। ਇਸ ਦੌਰਾਨ ਜਦੋਂ ਇਕ ਗੱਡੀ ਵਿਚ ਸਵਾਰ ਪੁਲਸ ਕਰਮਚਾਰੀ ਆਏ ਅਤੇ ਉਨ੍ਹਾਂ ਵੱਲੋਂ ਬਿਨਾਂ ਕੋਈ ਤਾੜਨਾ ਜਾਰੀ ਕੀਤੇ ਵਿੱਕੀ ਉਪਰ ਸੋਟੀਆਂ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਗਈ। ਜਿਸ ਨਾਲ ਉਸ ਦੇ ਸਰੀਰ ਉਪਰ ਸੋਟੀ ਨਾਲ ਨੀਲ ਪੈ ਗਏ। ਉਨ੍ਹਾਂ ਦੱਸਿਆ ਕਿ ਜਦੋਂ ਆਸ-ਪਾਸ ਦੇ ਸਬਜ਼ੀ ਅਤੇ ਫਲ ਵਿਕਰੇਤਾਵਾਂ ਵੱਲੋਂ ਪੁਲਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਸਦੀ ਸਬਜ਼ੀ ਦੀ ਰੇਹੜੀ ਉਲਟਾ ਦਿੱਤੀ ਗਈ। ਜਿਸ ਤੋਂ ਬਾਅਦ ਸਮੂਹ ਫੜ੍ਹੀ ਵਾਲਿਆਂ ਵਿਚ ਪੁਲਸ ਦੇ ਖਿਲਾਫ ਰੋਸ ਧਰਨਾ ਲਗਾ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹਾਂ ਨੂੰ ਮੁੜ ਸੱਦਾ! ਦਰਿਆ ’ਚੋਂ ਰੋਜ਼ਾਨਾ ਕੱਢੇ ਜਾ ਰਹੇ ਹਨ ਸੈਂਕੜੇ ਰੇਤਾਂ ਦੇ ਟਿੱਪਰ
ਇਸ ਲਗਾਏ ਗਏ ਧਰਨੇ ਵਿਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਨੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਕੀਤੀ ਗਈ ਮਾਰਕੁੱਟ ਸਬੰਧੀ ਲਗਾਏ ਗਏ ਧਰਨੇ ਦੀ ਸੂਚਨਾ ਜਦੋਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਮਿਲੀ ਤਾਂ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ। ਜਿੱਥੇ ਇਸ ਧਰਨੇ ਨੂੰ ਭਰੋਸਾ ਦਿੰਦੇ ਹੋਏ ਸਮਾਪਤ ਕਰਵਾਇਆ ਗਿਆ। ਇਥੇ ਦੱਸਣਯੋਗ ਹੈ ਕਿ ਰੋਹੀ ਪੁਲ ਉਪਰ ਲਗਾਏ ਗਏ ਧਰਨੇ ਦੇ ਚੱਲਦਿਆਂ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਰੋਹੀ ਪੁਲ ਪਾਰ ਕਰਕੇ ਜਾਣ ਸਬੰਧੀ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੁਖੀ ਨਵਦੀਪ ਭੱਟੀ ਨੇ ਦੱਸਿਆ ਕਿ ਪੁਲਸ ਕਰਮਚਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਮਾਮੂਲੀ ਤਕਰਾਰ ਦੇ ਕਰਕੇ ਅਜਿਹਾ ਧਰਨਾ ਲਗਾਇਆ ਗਿਆ, ਜਿਸ ਨੂੰ ਸ਼ਾਂਤ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
NEXT STORY