ਅੰਮ੍ਰਿਤਸਰ (ਜਸ਼ਨ): ਮਜੀਠਾ ਰੋਡ ਥਾਣੇ ਦੀ ਪੁਲਸ ਹਿਰਾਸਤ ਵਿਚ ਇਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋ ਕਿ ਫੈਜ਼ਪੁਰਾ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਹਾਲਾਂਕਿ, ਪੁਲਸ ਦਾ ਦਾਅਵਾ ਹੈ ਕਿ ਨੌਜਵਾਨ ਦੀ ਮੌਤ ਥਾਣੇ ਵਿਚ ਨਹੀਂ ਸਗੋਂ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
ਦੂਜੇ ਪਾਸੇ ਜਦੋਂ ਨੌਜਵਾਨ ਦੇ ਪਰਿਵਾਰ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮਜੀਠਾ ਰੋਡ ’ਤੇ ਆਵਾਜਾਈ ਠੱਪ ਕਰ ਦਿੱਤੀ ਅਤੇ ਧਰਨਾ ਦਿੱਤਾ। ਮ੍ਰਿਤਕ ਦੀਪਕ ਦੀ ਪਤਨੀ ਸੁਨੈਨਾ ਨੇ ਕਿਹਾ ਕਿ ਐਤਵਾਰ ਦੁਪਹਿਰ ਨੂੰ ਉਸ ਨੂੰ ਪੁਲਸ ਵੱਲੋਂ ਇੱਕ ਫੋਨ ਆਇਆ ਜਿਸ ਵਿਚ ਉਸ ਨੂੰ ਦੱਸਿਆ ਗਿਆ ਕਿ ਉਸ ਦੇ ਪਤੀ ਦੀਪਕ ਦੀ ਮੌਤ ਹੋ ਗਈ ਹੈ। ਉਹ ਹੈਰਾਨ ਰਹਿ ਗਈ ਕਿਉਂਕਿ ਉਹ ਸਵੇਰੇ ਪੁਲਸ ਹਿਰਾਸਤ ਵਿਚ ਦੀਪਕ ਨੂੰ ਮਿਲ ਕੇ ਆਈ ਸੀ। ਉਸ ਨੇ ਦਾਅਵਾ ਕੀਤਾ ਕਿ ਉਸ ਦੇ ਪਤੀ ਦੀਪਕ ਦੀ ਮੌਤ ਪੁਲਸ ਹਿਰਾਸਤ ਵਿਚ ਜਾਂਚ ਦੇ ਨਾਂ ’ਤੇ ਪੁਲਸ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਹੋਈ ਹੈ।
ਇਹ ਵੀ ਪੜ੍ਹੋ-ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ
ਉਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੇ ਐਤਵਾਰ ਸਵੇਰੇ ਹੀ ਪੁਲਸ ਲਾਕਅੱਪ ਵਿਚ ਦੀਪਕ ਨੂੰ ਨਾਸ਼ਤਾ ਦਿੱਤਾ ਸੀ। ਦੀਪਕ ਨੇ ਸਵੇਰੇ ਉਸ ਨੂੰ ਦੱਸਿਆ ਸੀ ਕਿ ਉਹ ਬੀਮਾਰ ਹੈ। ਪਰ ਜਦੋਂ ਦੁਪਹਿਰ ਨੂੰ ਉਸ ਦੀ ਮੌਤ ਦੀ ਖ਼ਬਰ ਆਈ ਤਾਂ ਪੂਰਾ ਪਰਿਵਾਰ ਹੈਰਾਨ ਰਹਿ ਗਿਆ। ਦੀਪਕ ਦੇ ਪਰਿਵਾਰ ਅਤੇ ਉਸ ਦੇ ਸਮਰਥਕਾਂ ਨੇ ਮਜੀਠਾ ਰੋਡ ’ਤੇ ਧਰਨਾ ਦਿੱਤਾ, ਪੁਲਸ ’ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਰਿਮਾਂਡ ਦੌਰਾਨ ਉਸ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸ ਦੀ ਸਿਹਤ ਵਿਗੜ ਗਈ।
ਇਹ ਵੀ ਪੜ੍ਹੋ- ਰਾਵੀ ਦਰਿਆ ਦਾ ਕਹਿਰ ਲਗਾਤਾਰ ਜਾਰੀ, ਸਕੂਲਾਂ 'ਚ ਨਹੀਂ ਪਹੁੰਚ ਸਕੇ ਅਧਿਆਪਕ ਤੇ ਵਿਦਿਆਰਥੀ, ਹੋਈ ਛੁੱਟੀ
ਸੁਨੈਨਾ ਨੇ ਅੱਗੇ ਕਿਹਾ ਕਿ ਲਗਭਗ ਪੰਜ ਦਿਨ ਪਹਿਲਾਂ ਪੁਲਸ ਨੇ ਉਸਨੂੰ (ਦੀਪਕ) ਉਸਦੇ ਘਰੋਂ ਚੁੱਕਿਆ ਅਤੇ ਉਸ ’ਤੇ ਨਸ਼ੀਲੇ ਪਦਾਰਥ ਵੇਚਣ ਦਾ ਦੋਸ਼ ਲਗਾਇਆ ਜਦੋਂ ਕਿ ਉਸਨੇ ਅਜਿਹਾ ਕੁਝ ਨਹੀਂ ਕੀਤਾ। ਇਸ ਸਬੰਧੀ ਥਾਣਾ ਮਜੀਠਾ ਰੋਡ ਦੇ ਐੱਸ. ਐੱਚ. ਓ. ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਪਰੋਕਤ ਨੌਜਵਾਨ ਦੀਪਕ ਵਿਰੁੱਧ 20 ਅਗਸਤ ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਮੁਲਜ਼ਮ ਦੀਪਕ ਤੋਂ 20 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਉਦੋਂ ਤੋਂ ਦੀਪਕ ਰਿਮਾਂਡ ’ਤੇ ਸੀ। ਉਸਨੇ ਦਾਅਵਾ ਕੀਤਾ ਕਿ ਜਦੋਂ ਦੀਪਕ ਦੀ ਸਿਹਤ ਵਿਗੜ ਗਈ, ਤਾਂ ਉਸ ਨੂੰ ਤੁਰੰਤ ਮਜੀਠਾ ਰੋਡ ’ਤੇ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸਨੇ ਦਾਅਵਾ ਕੀਤਾ ਕਿ ਦੀਪਕ ਦੀ ਮੌਤ ਪੁਲਸ ਹਿਰਾਸਤ ਵਿੱਚ ਨਹੀਂ, ਸਗੋਂ ਇਲਾਜ ਦੌਰਾਨ ਹਸਪਤਾਲ ਵਿਚ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨਾਕਾਮ, 4 ਹੈਂਡ ਗ੍ਰਨੇਡ ਤੇ RDX ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY