ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੀ ਹਰਕਤ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਨਾ ਕਰਨ ਦੇਣਾ ਸਿੱਖੀ ਵਿਰੋਧੀ ਕਾਰਵਾਈ ਅਤੇ ਵਿਚਾਰਾਂ ਦੀ ਅਜ਼ਾਦੀ ਉੱਤੇ ਸਿੱਧਾ ਹਮਲਾ ਹੈ। ਇਹ ਬਹੁਤ ਹੀ ਦੁਖਦਾਈ ਤੇ ਚਿੰਤਾਜਨਕ ਗੱਲ ਹੈ ਕਿ ਪੰਜਾਬ ਦੀ ਧਰਤੀ ਉੱਤੇ ਬਣੀ ਪੰਜਾਬ ਯੂਨੀਵਰਸਿਟੀ ਵਿੱਚ ਸਿੱਖ ਵਿਦਵਾਨਾਂ ਅਤੇ ਵਿਚਾਰਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਸਿੱਖ ਕੌਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦੀ 350ਵੀਂ ਸ਼ਤਾਬਦੀ ਮਨਾ ਰਹੀ ਹੈ ਤਾਂ ਹਰ ਜਥੇਬੰਦੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਵਿਅਕਤ ਕਰਦਿਆਂ ਸਮਾਗਮ ਤੇ ਸੈਮੀਨਾਰ ਕਰਵਾ ਰਹੀ ਹੈ। ਚਾਹੀਦਾ ਤਾਂ ਇਹ ਹੈ ਕਿ ਯੂਨੀਵਰਸਿਟੀ ਪ੍ਰਬੰਧਕ ਆਪ ਇਸ ਸੈਮੀਨਾਰ ਲਈ ਲੋੜੀਂਦੇ ਪ੍ਰਬੰਧ ਕਰਦੇ ਪਰ ਇਸਦੇ ਉਲਟ ਸਿੱਖ ਜਥੇਬੰਦੀਆਂ ਨੂੰ ਵੀ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਤੋਂ ਰੋਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਐਡਵੋਕੇਟ ਧਾਮੀ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਿੱਖ ਵਿਦਵਾਨਾਂ ਉੱਤੇ ਇਤਰਾਜ ਕਰਕੇ ਸੈਮੀਨਾਰ ਰੱਦ ਕਰਨਾ ਪੂਰੀ ਤਰ੍ਹਾਂ ਤਰਕਹੀਣ ਤੇ ਪੱਖਪਾਤੀ ਰਵੱਈਆ ਹੈ। ਇਹ ਹਰਕਤ ਸਿੱਖਾਂ ਨੂੰ ਮਾਨਸਿਕ ਪੀੜਾ ਦੇਣ ਵਾਲੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਡੀਨ ਵਿਦਿਆਰਥੀ ਭਲਾਈ ਤੋਂ ਇਸ ਮਾਮਲੇ ਵਿੱਚ ਸਪਸ਼ਟੀਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਨੂੰ ਪ੍ਰਮੁੱਖਤਾ ਨਾਲ ਲੈਣ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ।
ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਹੈ ਤੇ ਕਿਸੇ ਵੀ ਸੰਸਥਾ ਵੱਲੋਂ ਸਿੱਖ ਪਹਿਚਾਣ ਜਾਂ ਵਿਚਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਜਾਂਚ ਕਰਵਾ ਕੇ ਕਾਰਵਾਈ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲਾ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਮਹਾਨਗਰ ’ਚ ਫਰਜ਼ੀ ਟ੍ਰੈਵਲ ਏਜੰਟਾਂ ਦਾ ਫਰਜ਼ੀਵਾੜਾ
NEXT STORY