ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਵਿੱਚ ਅੱਜ ਸਵੇਰੇ ਦਿਨ ਦਿਹਾੜੇ ਇੱਕ ਸਰਾਫ ਦੇ ਘਰ ਡਾਕੇ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-5, ਜੇਲ ਰੋਡ ਵਿੱਚ ਰਹਿੰਦੇ ਸਰਾਫ ਵਰੁਣ ਕੁਮਾਰ ਦੇ ਘਰ ਕੁਝ ਅਣਪਛਾਤੇ ਲੋਕ ਨਿਹੰਗ ਬਾਣੇ ਵਿੱਚ ਆਏ ਅਤੇ ਪਰਿਵਾਰ ਨੂੰ ਬੰਨ੍ਹ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ ਅਗਵਾ, ਮਹਿਲਾ ਵੀ ਸ਼ਾਮਲ
ਮਿਲੀ ਜਾਣਕਾਰੀ ਅਨੁਸਾਰ ਸਵੇਰੇ ਲਗਭਗ 8 ਵਜੇ 5-6 ਵਿਅਕਤੀ ਨਿਹੰਗ ਬਾਣੇ ਵਿੱਚ ਵਰੁਣ ਕੁਮਾਰ ਪੁੱਤਰ ਮਨੋਹਰ ਲਾਲ ਦੇ ਘਰ ਪਹੁੰਚੇ। ਉਸ ਸਮੇਂ ਘਰ ਦੇ ਬਾਹਰ ਵਰੁਣ ਦਾ ਡਰਾਈਵਰ ਕਾਰ ਧੋ ਰਿਹਾ ਸੀ। ਦੋਸ਼ੀਆਂ ਨੇ ਉਸ ਤੋਂ ਘਰ ਦੇ ਮਾਲਕ ਬਾਰੇ ਪੁੱਛਿਆ ਅਤੇ ਜਦੋਂ ਉਨ੍ਹਾਂ ਨੂੰ ਅੰਦਰ ਲੈ ਜਾਇਆ ਗਿਆ ਤਾਂ ਉਨ੍ਹਾਂ ਨੇ ਪਿਸਤੌਲਾਂ ਦੀ ਨੋਕ ‘ਤੇ ਘਰ ਦੇ ਸਾਰੇ ਮੈਂਬਰਾਂ ਨੂੰ ਕਾਬੂ ਕਰ ਲਿਆ। ਦੋਸ਼ੀਆਂ ਨੇ ਪਰਿਵਾਰਕ ਮੈਂਬਰਾਂ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ ਅਤੇ ਉਨ੍ਹਾਂ ਦੇ ਮੂੰਹ ‘ਤੇ ਟੇਪ ਲਗਾ ਦਿੱਤੀ।
ਇਹ ਵੀ ਪੜ੍ਹੋ-ਪੰਜਾਬ: ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਕਰ'ਤੀ ਤਾਬੜਤੋੜ ਫਾਇਰਿੰਗ, ਇਕ ਮੁਲਾਜ਼ਮ ਦੇ ਲੱਗੀ ਗੋਲੀ
ਇਸ ਤੋਂ ਬਾਅਦ ਲੁਟੇਰਿਆਂ ਨੇ ਘਰ ਵਿੱਚ ਮੌਜੂਦ ਤਿਜੋਰੀ ਵਿੱਚੋਂ ਨਕਦ ਰਕਮ ਅਤੇ ਸੋਨੇ ਦੇ ਗਹਿਣੇ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਵਰੁਣ ਕੁਮਾਰ ਦੀ ਕਾਰ ਵਿੱਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਵਰੁਣ ਕੁਮਾਰ ਅਤੇ ਉਸ ਦਾ ਸਾਰਾ ਪਰਿਵਾਰ ਕਾਫ਼ੀ ਸਹਿਮਿਆ ਹੋਇਆ ਹੈ। ਲੁਟੇਰੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ। ਸੂਤਰਾਂ ਮੁਤਾਬਕ ਲੁਟੇਰੇ ਘਰ ਵਿੱਚੋਂ ਲਗਭਗ 2 ਕਰੋੜ ਰੁਪਏ ਦੇ ਕੈਸ਼ ਅਤੇ ਗਹਿਣੇ ਲੁੱਟ ਕੇ ਲੈ ਗਏ ਹਨ। ਪੁਲਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦੇ ਰਹਿਣਗੇ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰੇਲ ਗੱਡੀਆਂ ’ਚ ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ, ਮੋਟਰਸਾਈਕਲ ਤੇ 2 ਮੋਬਾਈਲ ਫੋਨ ਬਰਾਮਦ
NEXT STORY