ਅੰਮ੍ਰਿਤਸਰ(ਕਮਲ)–ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਹੀ ਪਾਰਟੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ’ਤੇ ਸਵਾਲ ਉਠਾਉਣ ਵਾਲੇ ਸਭ ਆਪਸ ਵਿਚ ਮਿਲੇ ਹੋਏ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਸਵਾਲ ਨਹੀਂ ਉਠਾਉਣੇ ਚਾਹੀਦੇ, ਜਿਸ ਤਰ੍ਹਾਂ ਦੇ ਉਹ ਉਠਾ ਰਹੇ ਹਨ। ਬਠਿੰਡਾ ਸੀਟ ਮਹਿਜ 20 ਹਜ਼ਾਰ ਵੋਟਾਂ ਨਾਲ ਹਾਰੇ ਤਾਂ ਨਵਜੋਤ ਸਿੰਘ ਸਿੱਧੂ ਦੀ ਵਜ੍ਹਾ ਨਾਲ ਅਤੇ ਦੇਸ਼ ਵਿਚ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਦੇ ਕਹਿਣ ’ਤੇ ਪ੍ਰਚਾਰ ਕੀਤਾ। ਉਹ ਅੱਜ ਵੀ ਪਾਰਟੀ ਦੇ ਨਾਲ ਖੜ੍ਹੇ ਹਨ। ਉਹ ਲੋਕ ਗਲਤ ਹਨ, ਜੋ ਕਾਂਗਰਸ ਵਿਚ ਰਹਿੰਦੇ ਹੋਏ ਦੂਜੀਆਂ ਪਾਰਟੀਆਂ ਦਾ ਸਾਥ ਦਿੰਦੇ ਹਨ।
ਨੌਜਵਾਨ ਦਾ ਕਤਲ ਕਰ ਕੇ ਲਾਸ਼ ਨਹਿਰ 'ਚ ਸੁੱਟੀ
NEXT STORY