ਬਟਾਲਾ (ਗੁਰਪ੍ਰੀਤ)- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਬਾਰਡਰ ਜ਼ਿਲ੍ਹਾ ਪੁਲਸ ਬਟਾਲਾ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਦਾ ਮੁੱਖ ਮਕਸਦ ਰਾਜ ਵਿੱਚ ਅਮਨ ਤੇ ਸ਼ਾਂਤੀ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚ ਬੈਠੇ ਕੁਝ ਆਤੰਕਵਾਦੀ ਗਰੁੱਪ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਪੁਲਸ ਵੱਲੋਂ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਵਪਾਰੀਆਂ ਦੇ ਚਿਹਰੇ 'ਤੇ ਆਈ ਰੌਣਕ, ਅਟਾਰੀ ਸਰਹੱਦ ’ਤੇ ਮੁੜ ਸ਼ੁਰੂ ਹੋਇਆ ਵਪਾਰ
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ, ਜੋ ਅਗਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਡੀ.ਜੀ.ਪੀ. ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਸ਼ਰਾਰਤੀ ਅਨਸਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਬਾਰੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਜਾਵੇ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਸ ਦਾ ਸਾਥ ਦਿੱਤਾ ਜਾਵੇ, ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤ ਤੇ ਸੁਰੱਖਿਅਤ ਰਹੇ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਤੇਜ਼ੀ ਨਾਲ ਫੈਲ ਰਹੀ ਇਹ ਬੀਮਾਰੀ, ਹਸਪਤਾਲਾਂ 'ਚ ਵੱਧੀ ਮਰੀਜ਼ਾਂ ਦੀ ਗਿਣਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਤੇਜ਼ੀ ਨਾਲ ਫੈਲ ਰਹੀ ਇਹ ਬੀਮਾਰੀ, ਹਸਪਤਾਲਾਂ 'ਚ ਵੱਧੀ ਮਰੀਜ਼ਾਂ ਦੀ ਗਿਣਤੀ
NEXT STORY