ਤਰਨਤਾਰਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਸ ਦੇ ਏ.ਐੱਸ.ਆਈ. ਇਕਬਾਲ ਸਿੰਘ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਿਆਂ ਪੀੜਤ ਪਰਿਵਾਰ ਲਈ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਕਸ 'ਤੇ ਟਵੀਟ ਕਰਕੇ ਲਿਖਿਆ ਕਿ ''ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ... ਦੁੱਖ ਦੀ ਇਸ ਘੜੀ 'ਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ...।
ਇਹ ਵੀ ਪੜ੍ਹੋ- ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ ਤਾਂ ਰਹਿ ਗਈ ਹੱਕੀ-ਬੱਕੀ
ਉਨ੍ਹਾਂ ਅੱਗੇ ਕਿਹਾ ਕਿ ਸਤਿਕਾਰ ਵਜੋਂ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ... ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ... ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ...।
ਇਹ ਵੀ ਪੜ੍ਹੋ- ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ ਟੀਚੇ ਕੀਤੇ ਹਾਸਲ
NEXT STORY