ਗੁਰਦਾਸਪੁਰ(ਹਰਮਨ)- ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਪਕਣ ਵਿਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ 'ਤੇ ਲਗਾਈ ਪਾਬੰਦੀ ਕਾਰਨ ਕੋਈ ਵੀ ਬੀਜ ਵਿਕ੍ਰੇਤਾ ਗੈਰ ਪਰਮਾਣਤ ਕਿਸਮਾਂ ਦੇ ਬੀਜ ਦੀ ਵਿਕਰੀ ਨਾ ਕਰਨ ਜੇਕਰ ਕੋਈ ਵੀ ਬੀਜ ਵਿਕਰੇਤਾ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇਗੀ ਜਦਕਿ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਤਰਜੀਹ ਦੇਣ ਲਈ ਜਾਗਰੂਕ ਕੀਤਾ ਜਾਵੇਗਾ ।
ਸਥਾਨਕ ਮੁੱਖ ਖ਼ੇਤੀਬਾੜੀ ਦਫਤਰ ਵਿਚ ਬੀਜ ਵਿਕਰੇਤਾਵਾਂ ਦੀ ਕੀਤੀ ਗਈ ਮੀਟਿੰਗ ਵਿੱਚ ਹਾਜ਼ਰ ਬੀਜ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖ਼ੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਾਣੀ ਕੁਦਰਤ ਵਲੋਂ ਬਖਸ਼ੀ ਅਜਿਹੀ ਬੇਸ਼ਕੀਮਤੀ ਸੌਗਾਤ ਹੈ ਜਿਸ ਦੇ ਬਗੈਰ ਕਿਸੇ ਵੀ ਜੀਵ ਦਾ ਜੀਵਤ ਰਹਿਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖੇਤੀ ਕਾਰਨ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਇਸ ਗਿਰਾਵਟ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44, ਪੀਲੀ ਪੂਸਾ ਅਤੇ ਡੋਗਰ ਪੂਸਾ ਕਿਸਮਾਂ ਦੀ ਬਿਜਾਈ ਕਰਨ 'ਤੇ ਪਾਬੰਧੀ ਲਗਾ ਦਿੱਤੀ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਥਾਣੇ ਨੇੜੇ ਲਗਾਤਾਰ ਤਿੰਨ Blast
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਮਾਂ ਤੋਂ ਇਲਾਵਾ ਝੋਨੇ ਦੀਆਂ ਦੋਗਲੀਆਂ ਕਿਸਮਾਂ ਦੀ ਬਿਜਾਈ 'ਤੇ ਵੀ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸਮਾਂ 1 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਵਿੱਚ ਚਾਰ ਪੜਾਵਾਂ ਅੰਦਰ ਪੂਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਨਾ ਕਰਨ ਲਈ ਪੂਰੀ ਸ਼ਖਤੀ ਕੀਤੀ ਜਾਵੇਗੀ ਅਤੇ ਇਸਦੇ ਬੀਜ ਨੂੰ ਵਿਕਣ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਮੂਹ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਹਰੇਕ ਕਿਸਾਨ ਨੂੰ ਬੀਜ ਦੀ ਵਿਕਰੀ ਕਰਨ ਉਪਰੰਤ ਬਿੱਲ ਹਰ ਹਾਲਤ ਵਿੱਚ ਕੱਟ ਕੇ ਦਿੱਤਾ ਜਾਵੇ ਅਤੇ ਜੇਕਰ ਕੋਈ ਬੀਜ ਵਿਕ੍ਰੇਤਾ ਬਿੱਲ ਦੇਣ ਤੋਂ ਬਗੈਰ ਬੀਜ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਵਿਚ ਲਾਇਸੈਂਸ ਰੱਦ ਵੀ ਕੀਤਾ ਜਾ ਸਕਦਾ ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਵਾਨਿਤ ਪੀ ਆਰ126,127,128,129,130,131 ਅਤੇ 132 ਕਿਸਮਾਂ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ
ਉਨ੍ਹਾਂ ਕਿਹਾ ਕਿ ਇਹ ਕਿਸਮਾਂ ਪਾਣੀ ਦੀ ਬੱਚਤ ਲਈ ਵਧੇਰੇ ਕਾਰਗਰ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੈਲਰ ਮਾਲਕਾਂ ਨੇ ਵੀ ਕਿਹਾ ਹੈ ਕਿ ਪੀਆਰ 126 ਝੋਨੇ ਦੀ ਕਿਸਮ ਤੋਂ ਕੋਈ ਦਿੱਕਤ ਨਹੀਂ ਹੈ ਅਤੇ ਇਸ ਕਿਸਮ ਦੀ ਖਰੀਦ ਆਮ ਕਿਸਮਾਂ ਵਾਂਗ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਅਨਅਧਿਕਾਰਤ ਕਿਸਮਾਂ ਦੀ ਵਿਕਰੀ ਰੋਕਣ ਲਈ ਸਮੂਹ ਖੇਤੀਬਾੜੀ ਅਫਸਰਾਂ ਨੂੰ ਹਦਾਇਤਾ ਜਾਰੀ ਕਰ ਦਿੱਤੀਆਂ ਹਨ ਕਿ ਪੂਸਾ 44 ਸਮੇਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੀਆਰ 126 ਸਮੇਤ ਘੱਟ ਸਮੇਂ ਵਾਲੀਆਂ ਕਿਸਮਾਂ ਦੇ ਬੀਜ ਹੀ ਕਿਸਾਨਾਂ ਨੂੰ ਉਪਲੰਬਧ ਕਰਵਾਏ ਜਾਣਗੇ ਤੇ ਬੀਜ ਡੀਲਰਾਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ , ਡਾਕਟਰ ਮਨਪ੍ਰੀਤ ਸਿੰਘ ਡਾਕਟਰ ਗਗਨਦੀਪ ਸਿੰਘ ਖ਼ੇਤੀਬਾੜੀ ਅਫ਼ਸਰ,ਨਰੇਸ਼ ਮਰਵਾਹਾ,ਰਾਜੇਸ਼ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਬੀਜ ਵਿਕ੍ਰੇਤਾ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਕਰਾਸ ਕਰਦੇ ਬਜ਼ੁਰਗ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, ਹੋਈ ਦਰਦਨਾਕ ਮੌਤ
NEXT STORY