ਗੁਰਦਾਸਪੁਰ/ਕਾਹਨੂੰਵਾਨ,(ਵਿਨੋਦ, ਸੁਨੀਲ) : ਕਾਂਗਰਸ ਪਾਰਟੀ ਦਾ ਅੱਤਿਆਚਾਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਹੌਸਲੇ ਪਸਤ ਨਹੀਂ ਕਰ ਸਕਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਫੈਰੋਚੀਚੀ 'ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਕਰਦੇ ਹੋਏ ਕੀਤਾ। ਇਸ ਮੌਕੇ ਮਜੀਠੀਆ ਨੇ ਬੋਲਦਿਆਂ ਕਿਹਾ ਕਿ ਦੋ ਸਾਲ ਤੋਂ ਸਰਕਾਰ ਹੋਂਦ 'ਚ ਆਉਣ 'ਤੇ ਪੰਜਾਬ 'ਚ ਪਹਿਲਾ ਕਤਲ ਗੁਰਬਚਨ ਸਿੰਘ ਖਾਲਸਾ ਦਾ ਕੀਤਾ ਗਿਆ ਸੀ। ਉਸ ਤੋਂ ਬਾਅਦ ਹੁਣ ਤੱਕ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਸਤੀ ਨੂੰ ਖੋਰਾ ਲਾਉਣ ਲਈ ਵੱਡੇ ਪੱਧਰ 'ਤੇ ਅਕਾਲੀਆਂ 'ਤੇ ਅੱਤਿਆਚਾਰ ਕੀਤੇ ਜਾ ਰਹੇ ਹਨ। ਪਾਰਟੀ ਦੇ ਵੱਡੇ ਆਗੂਆਂ ਨੂੰ ਵੱਖ-ਵੱਖ ਮੁਕੱਦਮਿਆਂ 'ਚ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਅਕਾਲੀ ਦਲ ਸ਼ਹੀਦਾਂ ਦੀ ਅਤੇ ਪੰਥ ਦੀ ਸਿਰਮੌਰ ਪਾਰਟੀ ਹੈ, ਜੋ ਕਿ ਕਾਂਗਰਸ ਪਾਰਟੀ ਦੇ ਅਜਿਹੇ ਦਮਨਕਾਰੀ ਚੱਕਰ ਕਾਰਨ ਸਿਆਸੀ ਤੌਰ 'ਤੇ ਹਾਰ ਮੰਨਣ ਵਾਲੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਹੀ ਗੁਰਬਚਨ ਸਿੰਘ ਖਾਲਸਾ ਵਰਗੇ ਆਗੂਆਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਜ਼ਿਲਾ ਗੁਰਦਾਸਪੁਰ ਦੀ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦੜ ਨੇ ਕਿਹਾ ਕਿ ਗੁਰਬਚਨ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਲਈ ਇਕ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਵੱਖ-ਵੱਖ ਸਰਕਾਰਾਂ ਦਾ ਜ਼ੁਲਮ ਝਲਦੇ ਹੋਏ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਠ ਨਹੀਂ ਦਿਖਾਈ। ਮਰਹੂਮ ਗੁਰਬਚਨ ਸਿੰਘ ਖਾਲਸਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ 'ਚ ਸਾਬਕਾ ਵਿਧਾਇਕ ਦੇਸ ਰਾਜ ਧੁੱਗਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਰਾ, ਰਵੀਕਰਨ ਕਾਹਲੋਂ, ਸਰਬਜੋਤ ਸਿੰਘ, ਰਮਨਦੀਪ ਸਿੰਘ ਸੰਧੂ ਜ਼ਿਲਾ ਪ੍ਰਧਾਨ ਯੂਥ, ਕੰਵਲਪ੍ਰੀਤ ਸਿੰਘ ਕਾਕੀ, ਗੁਰਇਕਬਾਲ ਮਾਹਲ, ਪਰਮਵੀਰ ਲਾਡੀ, ਹਰਪ੍ਰੀਤ ਸਿੰਘ, ਹਰਦੇਵ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ ਆਦਿ ਅਕਾਲੀ ਵਰਕਰ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਦਿੱਲੀ ਤੋਂ ਲਗਜ਼ਰੀਆਂ ਗੱਡੀਆਂ ਚੋਰੀ ਕਰਕੇ ਵੇਚਣ ਵਾਲਾ ਗਿਰੋਹ ਬੇਨਕਾਬ, ਹਥਿਆਰ ਮਿਲੇ
NEXT STORY