ਬਟਾਲਾ (ਬੇਰੀ)- ਆਜ਼ਾਦ ਪਾਰਟੀ ਦੇ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵਾਂਗ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਅਕਾਲੀ ਦਲ ਦੀ ਸਰਕਾਰ ਨੇ ਪਠਾਨਕੋਟ ਤੇ ਫਾਜ਼ਿਲਕਾ ਨੂੰ ਜ਼ਿਲ੍ਹਾ ਅਤੇ ਮਜੀਠਾ ਤੇ ਕਲਾਨੌਰ ਨੂੰ ਸਬ-ਡਵੀਜ਼ਨ ਬਣਾ ਦਿੱਤਾ ਸੀ, ਜਦਕਿ ਸਾਬਕਾ ਕਾਂਗਰਸ ਸਰਕਾਰ ਨੇ ਮੋਹਾਲੀ, ਬਰਨਾਲਾ, ਤਰਨਤਾਰਨ ਤੇ ਮਲੇਰਕੋਟਲਾ ਨੂੰ ਜ਼ਿਲ੍ਹਾ ਅਤੇ ਦੀਨਾਨਗਰ ਨੂੰ ਸਬ-ਡਵੀਜ਼ਨ ਬਣਾ ਦਿੱਤਾ ਸੀ। ਜਦਕਿ ਇਨ੍ਹਾਂ ਸਰਕਾਰਾਂ ਨੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਕੋਈ ਪਹਿਲਕਦਮੀ ਨਹੀਂ ਕੀਤੀ।
ਇਹ ਵੀ ਪੜ੍ਹੋ- ਭਲਕੇ ਬੰਦ ਰਹਿਣਗੇ ਪੰਜਾਬ ਦੇ ਕਾਲਜ, ਹੁਣ ਇਸ ਦਿਨ ਹੋਵੇਗੀ 18 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ
ਉਨ੍ਹਾਂ ਕਿਹਾ ਕਿ ਹੁਣ ਮੌਜੂਦਾ ਭਗਵੰਤ ਮਾਨ ਸਰਕਾਰ ਵੀ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪੁਲਸ ਜ਼ਿਲ੍ਹਾ ਬਟਾਲਾ ਨੂੰ ਪੂਰਨ ਰੈਵੇਨਿਊ ਜ਼ਿਲ੍ਹਾ ਐਲਾਨਣ ਲਈ ਆਜ਼ਾਦ ਪਾਰਟੀ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਘੱਟੋ-ਘੱਟ 50 ਮੰਗ ਪੱਤਰ ਭੇਜੇ ਜਾ ਚੁੱਕੇ ਹਨ ਪਰ ਅੱਜ ਤੱਕ ਭਗਵੰਤ ਮਾਨ ਸਰਕਾਰ ਨੇ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਮੈਂਬਰ ਦਾ ਨਸ਼ਿਆਂ ਨੂੰ ਉਤਸ਼ਾਹਿਤ ਕਰਨਾ ਨਮੋਸ਼ੀ ਦੀ ਗੱਲ : ਪ੍ਰੋ. ਸਰਚਾਂਦ ਸਿੰਘ
ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ 18 ਫਰਵਰੀ 2023 ਤੱਕ ਪੁਲਸ ਜ਼ਿਲ੍ਹਾ ਬਟਾਲਾ ਨੂੰ ਪੂਰਨ ਰੈਵੇਨਿਊ ਜ਼ਿਲ੍ਹਾ ਨਾ ਐਲਾਨਿਆ ਤਾਂ ਆਜ਼ਾਦ ਪਾਰਟੀ 21 ਫਰਵਰੀ ਨੂੰ ਬਟਾਲਾ ਵਿਖੇ ਰੋਸ ਪ੍ਰਦਰਸ਼ਨ ਕਰੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਰੋਹੀ ਪੁਲ ਬਣਿਆ ਨਸ਼ੇੜੀਆਂ ਅਤੇ ਮਾੜੇ ਅਨਸਰਾਂ ਦਾ ਅੱਡਾ, ਇਕੋ ਸਰਿੰਜ਼ ਨਾਲ ਟੀਕੇ ਲਗਾ ਕੇ ਫ਼ੈਲਾਅ ਰਹੇ ਬੀਮਾਰੀਆਂ
NEXT STORY