ਅੰਮ੍ਰਿਤਸਰ (ਕਮਲ)- ‘ਭਾਰਤ ਜੋੜੋ ਯਾਤਰਾ’ ਤਹਿਤ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦੀ ਪ੍ਰਧਾਨਗੀ ਹੇਠ ਹਾਲ ਗੇਟ ਤੋਂ ਜਲ੍ਹਿਆਂਵਾਲਾ ਬਾਗ ਤੱਕ ਪੈਦਲ ਮਾਰਚ ਕੱਢਿਆ ਗਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਅੰਮ੍ਰਿਤਸਰ ਵਿਚ ‘ਭਾਰਤ ਜੋੜੋ ਯਾਤਰਾ’ ਲਈ ਵਰਕਰਾਂ ਨੂੰ ਲਾਮਬੰਦ ਕਰਨ ਆਏ ਹਨ, ਕਿਉਂਕਿ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਜਨਵਰੀ ਮਹੀਨੇ ਵਿਚ ਪੰਜਾਬ ਆ ਰਹੀ ਹੈ।
ਇਹ ਵੀ ਪੜ੍ਹੋ- ਬਹਿਬਲ ਇਨਸਾਫ਼ ਮੋਰਚੇ 'ਤੇ ਪਹੁੰਚੇ ਸੁਖਪਾਲ ਖਹਿਰਾ, ਮੰਗਿਆ ਕੁਲਤਾਰ ਸੰਧਵਾਂ ਦਾ ਅਸਤੀਫ਼ਾ
ਵੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ, ਕਿਉਂਕਿ ਪਿਛਲੇ ਸਾਲ ਦਾ ਸਮਾਂ ਬੀਤਣ ’ਤੇ ਆ ਗਿਆ ਹੈ, ਪਰ ਸਰਕਾਰ ਬਦਲਾ ਲੈਣ ਤੋਂ ਸਿਵਾਏ ਕੁਝ ਨਹੀਂ ਕਰ ਰਹੀ, ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ। ਜਿਸ ਕਾਰਨ ਲੋਕ ਬਹੁਤ ਦੁਖੀ ਹੋ ਗਏ ਹਨ, ਜਿਸ ਕਾਰਨ ਆਉਣ ਵਾਲੀਆਂ ਨਿਗਮ ਚੋਣਾਂ ਵਿਚ ਵੀ ਜਨਤਾ ਆਮ ਆਦਮੀ ਪਾਰਟੀ ਨੂੰ ਸਿਤਾਰੇ ਦਿਖਾਏਗੀ। ਇਸ ਪੈਦਲ ਮਾਰਚ ਦਾ ਹਾਲ ਬਾਜ਼ਾਰ ਵਿਚ ਕਈ ਜਗ੍ਹਾ ’ਤੇ ਭਰਵਾਂ ਸਵਾਗਤ ਕੀਤਾ ਗਿਆ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੁੜ ਸ਼ੁਰੂ ਹੋਵੇਗਾ ਗੁਰਦਾਸਪੁਰ ਦਾ ਸਿਵਲ ਹਸਪਤਾਲ, ਅਰਬਨ ਕਮਿਊਨਿਟੀ ਹੈਲਥ ਸੈਂਟਰ 'ਚ ਕੀਤਾ ਤਬਦੀਲ
NEXT STORY