ਬਾਬਾ ਬਕਾਲਾ ਸਾਹਿਬ (ਰਾਕੇਸ਼)- ਹਲਕਾ ਬਾਬਾ ਬਕਾਲਾ ਸਾਹਿਬ ਦੀ ਉੱਘੀ ਸਖਸ਼ੀਅਤ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਦਾ ਅੱਜ ਸਵੇਰੇ ਇਕ ਲੰਬੀ ਬੀਮਾਰੀ ਨਾਲ ਜੂਝਦੇ ਹੋਏ ਦਿਹਾਂਤ ਹੋ ਗਿਆ। ਉਨ੍ਹਾਂ ਦੇ ਮੌਤ ਦੀ ਖ਼ਬਰ ਸੁਣਦਿਆਂ ਪੂਰਾ ਖੇਤਰ ਗਮਗੀਨ ਹੋ ਗਿਆ। ਸ.ਟਪਿਆਲਾ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਅਤਿ ਕਰੀਬੀ ਵਜੋਂ ਉਨ੍ਹਾਂ ਦੇ ਲੀਗਲ ਐਡਵਾਈਜ਼ਰ ਵੀ ਸਨ।
ਪੜ੍ਹੋ ਇਹ ਵੀ ਖਬਰ - ਸ਼ਰਾਬ ਦੇ ਨਸ਼ੇ ’ਚ ਟੱਲੀ ASI ਨੇ ਸੜਕ ’ਤੇ ਲਾਇਆ ‘ਮੇਲਾ’, ਗਾਲ੍ਹਾਂ ਕੱਢਦੇ ਦੀ ਵੀਡੀਓ ਹੋਈ ਵਾਇਰਲ
ਟਪਿਆਲਾ ਨੇ ਆਪਣੇ ਕਾਰਜਕਾਲ ਦੌਰਾਨ ਵਕਾਲਤ ਅਤੇ ਰਾਜਨੀਤੀ ‘ਚ ਬਹੁਤ ਪ੍ਰਸ਼ਿਧਤਾ ਬਣਾਈ ਅਤੇ ਸਾਫ ਸੁਥਰੇ ਅਤੇ ਇਮਾਨਦਾਰੀ ਵਾਲੇ ਅਕਸ ਬਣਾ ਕੇ ਲੋਕਾਂ ਨਾਲ ਵਿਚਰਦੇ ਹੋਏ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਸਹਾਈ ਹੋਏ। ਅੱਜ ਉਨ੍ਹਾਂ ਦੀ ਮੌਤ ਦੀ ਖਬਰ ਸੁਣਨ ਤੋਂ ਬਾਅਦ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਆੜ੍ਹਤੀ ਐਸੋਸੀਏਸ਼ਨ ਰਈਆ, ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਤੇ ਹੋਰ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪੜ੍ਹੋ ਇਹ ਵੀ ਖਬਰ - ਨੌਜਵਾਨ ਨੂੰ ਰਿਸ਼ਤਾ ਤੋੜਨ ’ਤੇ ਮਿਲੀ ਮੌਤ ਦੀ ਸਜ਼ਾ, ਕੁੜੀ ਦੇ ਪਰਿਵਾਰ ਵਾਲਿਆਂ ਨੇ ਗੋਲ਼ੀਆਂ ਨਾਲ ਭੁੰਨ੍ਹਿਆ
ਸ਼ਰਮਨਾਕ: ਇੱਟ ਭੱਠੇ ਦੇ ਠੇਕੇਦਾਰਾਂ ਦੀ ਕੁੱਟਮਾਰ ਨਾਲ 9 ਸਾਲ ਦੇ ਮਾਸੂਮ ਦੀ ਮੌਤ
NEXT STORY