ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਉਸਦੇ ਪੁੱਤਰ ਨਵਜੋਤ ਸਿੰਘ, ਦੋਵੇਂ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ; ਅਨੀਕੇਤ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸ਼ੇਰੋਂ, ਤਰਨਤਾਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਾਲੇ ਰੰਗ ਦਾ ਥ੍ਰੀ-ਵ੍ਹੀਲਰ ਆਟੋ (ਪੀਬੀ06-ਏਡਬਲਿਊ-8034) ਅਤੇ ਕਾਲੇ ਰੰਗ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ02-ਡੀਵੀ-0351), ਜਿਸ ਦੀ ਵਰਤੋਂ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਕੁਝ ਵਿਅਕਤੀ, ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਹਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਹਨਾਂ ਨੇ ਹਾਲ ਹੀ ਵਿੱਚ ਅਟਾਰੀ ਖੇਤਰ ਤੋਂ ਸਥਾਨਕ ਤਸਕਰਾਂ ਨੂੰ ਸਪਲਾਈ ਕਰਨ ਲਈ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਅੰਮ੍ਰਿਤਸਰ ਦੇ ਨਰਾਇਣਗੜ੍ਹ ਸਥਿਤ ਸਰਕਾਰੀ ਹਸਪਤਾਲ ਨੇੜੇ ਛਾਪਾ ਮਾਰਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਸੰਚਾਲਨ ਭੁੱਲਰ ਨਾਮੀ ਵਿਦੇਸ਼ ਅਧਾਰਤ ਵਿਅਕਤੀ ਵੱਲੋਂ ਕੀਤਾ ਜਾ ਰਿਹਾ ਹੈ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਸੁਖਵਿੰਦਰ ਅਤੇ ਉਸਦੇ ਪੁੱਤਰ ਨਵਜੋਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਤੋਂ ਇੱਕ ਅਣਪਛਾਤੇ ਵਿਅਕਤੀ ਕੋਲੋਂ 4 ਕਿਲੋ ਹੈਰੋਇਨ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਉਨ੍ਹਾਂ ਨੇ ਅੱਗੇ ਸਪਲਾਈ ਕਰਨ ਲਈ 2 ਕਿਲੋ ਹੈਰੋਇਨ ਅਨਿਕੇਤ ਅਤੇ ਗੁਰਪ੍ਰੀਤ ਸਿੰਘ ਨੂੰ ਦਿੱਤੀ ਸੀ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੁਖਵਿੰਦਰ ਸਿੰਘ ਦੇ ਦੂਜੇ ਪੁੱਤਰ ਹਰਮਨਜੀਤ ਸਿੰਘ ਉਰਫ਼ ਹੈਰੀ ਅਤੇ ਗ੍ਰਿਫ਼ਤਾਰ ਮੁਲਜ਼ਮ ਅਨਿਕੇਤ ਦੇ ਭਰਾ ਸਾਗਰ ਨੂੰ ਹਾਲ ਹੀ ਵਿੱਚ ਜਨਵਰੀ 2025 ਵਿੱਚ ਏਐਨਟੀਐਫ ਐਸਏਐਸ ਨਗਰ ਵੱਲੋਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਤਸਕਰੀ ਨੈੱਟਵਰਕ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫਆਈਆਰ ਨੰਬਰ 15 ਮਿਤੀ 22.03.2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ੁਰੂ ਹੋਇਆ ਗਰਮੀ ਦਾ ਕਹਿਰ, ਅਗਲੇ ਹਫ਼ਤੇ ਤਾਪਮਾਨ ਪਹੁੰਚ ਜਾਵੇਗਾ 35 ਤੋਂ ਪਾਰ
NEXT STORY