ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ ਪੁਲਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਟੀਮ ਵੱਲੋਂ ਮਿਲੀ ਗੁਪਤ ਸੂਚਨਾ 'ਤੇ ਨਸ਼ੇ ਅਤੇ ਅਸਲੇ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਬਟਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋ 135 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਹੋਈ ਹੈ ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਉੱਥੇ ਗ੍ਰਿਫ਼ਤਾਰ ਕਿਤੇ ਤਿੰਨ ਨੌਜਵਾਨ ਨੂੰ ਬਟਾਲਾ ਵਿਖੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਜਾਂਚ ਅਧਕਾਰੀ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਅਗਲੀ ਪੁੱਛਗਿੱਛ ਜਾਰੀ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 135 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ। ਉਧਰ ਇਸ ਮਾਮਲੇ 'ਚ ਭਾਵੇਂ ਪੁਲਸ ਅਧਿਕਾਰੀ ਵੱਲੋਂ ਪੱਤਰਕਾਰਾਂ ਨਾਲ ਗੱਲ ਕਰਦੇ ਪੂਰੀ ਜਾਣਕਾਰੀ ਨਹੀਂ ਦਿੱਤੀ ਪਰ ਦਰਜ ਐੱਫਆਰਆਈ ਮੁਤਾਬਕ ਪੁਲਸ ਟੀਮ ਵੱਲੋਂ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ 'ਚ ਤਿੰਨ ਦੇਸ਼ ਦੀ ਫ਼ੌਜ 'ਚ ਤਾਇਨਾਤ ਹਨ ਅਤੇ ਦੋ ਤਾਂ ਸਕੇ ਭਰਾ ਹਨ। ਉੱਥੇ ਹੀ ਪੁਲਸ ਵੱਲੋਂ ਹੁਣ ਤੱਕ ਇੱਕ ਫ਼ੌਜੀ ਅਤੇ ਦੋ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕਰ ਅਗਲੀ ਪੁੱਛਗਿੱਛ ਲਈ ਮਾਣਯੋਗ ਅਦਾਲਤ ਵੱਲੋਂ ਦੋ ਦਿਨ ਦੇ ਪੁਲਸ ਰਿਮਾਂਡ ਲਿਆ ਗਿਆ ਹੈ ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਲ ਰਹੇ ਮੌਸਮ ’ਚ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਦਿੱਤੀ ਸਲਾਹ
NEXT STORY