ਤਰਨਤਾਰਨ/ਖਾਲੜਾ (ਰਮਨ, ਸੰਧੂ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ 57 ਗ੍ਰਾਮ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸ ਰਿਮਾਂਡ ਹਾਸਲ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਗੌਰਵ ਤੂਰਾ ਦੇ ਹੁਕਮਾਂ ਤਹਿਤ ਮਾੜੇ ਅੰਸਰਾਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ
ਜਿਸ ਦੇ ਚਲਦਿਆਂ ਥਾਣਾ ਸਿਟੀ ਪੱਟੀ ਦੇ ਮੁਖੀ ਸਾਹਿਬ ਇੰਸਪੈਕਟਰ ਜਸਪਾਲ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਫੁਰਨ ਸਿੰਘ ਉਰਫ ਡਿੰਪਲ ਪੁੱਤਰ ਜਰਮਲ ਸਿੰਘ ਵਾਸੀ ਸਾਂਸੀਆਂ ਦਾ ਮੁਹੱਲਾ ਪੱਟੀ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਦ ਕਿ ਇਸੇ ਤਰ੍ਹਾਂ ਥਾਨਾ ਖਾਲੜਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਮਹਾਵੀਰ ਸਿੰਘ ਪੁੱਤਰ ਮੁੱਖਤਿਆਰ ਸਿੰਘ ਵਾਸੀ ਬਾਸਰਕੇ ਨੂੰ ਸੱਤ ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਇਲਾਕੇ ’ਚ ਮਾਤਰ 10 ਮਿੰਟ ਦੀ ਜ਼ੋਰਦਾਰ ਬਰਸਾਤ ਕਾਰਨ ਕਈ ਪਿੰਡਾਂ ’ਚ ਪਾਣੀ ਭਰਿਆ
NEXT STORY