ਅੰਮ੍ਰਿਤਸਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਲਿਖਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ 2 ਕਿਲੋਗ੍ਰਾਮ ਆਈਸ (ਮੇਥਾਮਫੇਟਾਮਾਈਨ) ਜ਼ਬਤ ਕੀਤੀ ਹੈ। ਉਨ੍ਹਾਂ ਕਿਹਾ ਇੱਕ ਨਸ਼ਾ ਤਸਕਰ ਦੀ ਗ੍ਰਿਫ਼ਤਾਰੀ ਦੇ ਨਾਲ ਇੱਕ ਖੁਫੀਆ-ਅਗਵਾਈ ਦੀ ਕਾਰਵਾਈ ਵਿੱਚ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਡੀ. ਜੀ. ਪੀ. ਨੇ ਅੱਗੇ ਲਿਖਿਆ ਇਸ ਤੋਂ ਇਲਾਵਾ ਮੈਗਜ਼ੀਨ ਸਮੇਤ 1 ਚੀਨੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ :ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਪੰਪ ਦੀ ਲੁੱਟ ਦਾ ਮਾਮਲਾ: ਕਾਰ ’ਚ ਸਵਾਰ ਲੁਟੇਰਿਆਂ ਕੋਲ ਮੌਜੂਦ ਸਨ 5 ਪਿਸਤੌਲ ਅਤੇ 1 ਰਾਈਫ਼ਲ
NEXT STORY