ਕਲਾਨੌਰ(ਗੋਰਾਇਆ/ਮਨਮੋਹਨ)- ਜਿੱਥੇ ਪੰਜਾਬ ਅੰਦਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਗਿਣਤੀ ਵਿਚ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਉੱਥੇ ਹੀ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਕਲਾਨੌਰ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕਾਰ ਸਵਾਰ ਦੋ ਨੌਜਵਾਨਾਂ ਨੂੰ 30 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਇਸ ਸਬੰਧੀ ਪੁਲਸ ਦੇ ਜਾਂਚ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਤਾਂ ਉਸ ਦੇ ਆਧਾਰ 'ਤੇ ਟੀ ਪੁਆਇੰਟ ਕਲਾਨੌਰ ਨੇੜੇ ਨਾਕਾ ਲਗਾ ਕੇ ਆਉਂਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਕਾਰ ਡੇਰਾ ਬਾਬਾ ਨਾਨਕ ਵਾਲੀ ਸਾਈਡ ਤੋਂ ਆਈ ਤਾਂ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਜਦ ਉਸ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 30 ਪੇਟੀਆਂ (2,70,000ਮਿ ,ਲੀ) ਨਜਾਇਜ ਸ਼ਰਾਬ ਸਮੇਤ ਦੋ ਨੌਜਵਾਨਾਂ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਸ ਮੁਤਾਬਕ ਮੁਸਜ਼ਮਾਂ ਦੀ ਪਹਿਚਾਣ ਸਾਹਿਬ ਸਿੰਘ ਪੁੱਤਰ ਸੁਲੱਖਣ ਸਿੰਘ, ਅਵਾਨ ਫਤਿਹਗੜ੍ਹ ਚੂੜੀਆਂ ਅਤੇ ਗਗਨਦੀਪ ਵਾਸੀ ਫਤਿਹਗੜ ਚੂੜੀਆਂ ਵਜੋਂ ਦੱਸੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਗ੍ਰਨੇਡ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ
NEXT STORY