ਤਰਨਤਾਰਨ (ਰਮਨ)- ਤਰਨਤਾਰਨ ਦੇ ਪਿੰਡ ਆਸਲ 'ਚ ਦੋਹਰਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੰਮ ਤੋਂ ਘਰ ਆ ਰਹੇ ਦੋ ਵਿਅਕਤੀਆਂ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ- ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਕਾਲ਼ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
ਪਰਿਵਾਰਿਕ ਮੈਂਬਰਾਂ ਅਨੁਸਾਰ ਦੋਵੇਂ ਵਿਅਕਤੀ ਰਾਤ ਨੂੰ ਕੰਮ ਕਰ ਕੇ ਘਰ ਆ ਰਹੇ ਸੀ ਕਿ ਇਸ ਦੌਰਾਨ ਕੁਝ ਲੁਟੇਰੇ ਉਨ੍ਹਾਂ ਦੇ ਪਿੱਛੇ ਪੈ ਗਏ। ਜਿਨ੍ਹਾਂ ਵੱਲੋਂ ਤੇਜ਼ਧਾਰ ਹਥਿਰਆਰਾਂ ਨਾਲ ਹਮਲਾ ਕਰ ਦੋਵਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜਦੋਂ ਇਸ ਸੂਚਨਾ ਬਾਰੇ ਪਰਿਵਾਰ ਨੂੰ ਪਤਾ ਲਗਾ ਤਾਂ ਉਹ ਘਟਨਾ ਵਾਲੀ ਥਾਂ 'ਤੇ ਪਹੁੰਚੇ। ਉਦੋਂ ਤੱਕ ਉਨ੍ਹਾਂ ਵਿਅਕਤੀਆਂ 'ਚੋਂ ਇਕ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਵਿਅਕਤੀ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਜਾ ਰਿਹਾ ਸੀ ਤਾਂ ਉਸ ਨੇ ਵੀ ਰਸਤੇ 'ਚ ਦਮ ਤੋੜ ਦਿੱਤਾ। ਮ੍ਰਿਤਕ ਵਿਅਕਤੀਆਂ ਦੀ ਪਛਾਣ ਗੁਲਜ਼ਾਰ ਸਿੰਘ ਅਤੇ ਗੁਰਦਿਆਲ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ
ਇਸ ਬਾਰੇ ਐੱਸ. ਪੀ. ਡੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮੌਤ ਦੇ ਅਸਲ ਕਾਰਨ ਸਾਹਮਣੇ ਨਹੀਂ ਆਏ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰਕਾਰ ਇਹ ਲੁੱਟ ਦਾ ਮਾਮਲਾ ਸੀ ਜਾਂ ਫਿਰ ਕੋਈ ਪੁਰਾਣੀ ਰੰਜ਼ਿਸ਼। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਪੈਨਲ ਬਣਾਕੇ ਪੋਸਟ ਮਾਰਟਮ ਕਰਵਾਉਣ ਲਈ ਕਿਹਾ ਕਿ ਜਿਸ ਵਿਚ ਸਭ ਕੁਝ ਸਾਹਮਣੇ ਆ ਜਾਵੇਗਾ ਅਤੇ ਜੋ ਕੁਝ ਵੀ ਸਾਹਮਣੇ ਆਵੇਗਾ ਉਸ ਹਿਸਾਬ ਨਾਲ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਚਾਕੂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ
NEXT STORY