ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਝੰਡੇ ਦੇ ਰਹਿਣ ਵਾਲੇ ਨੌਜਵਾਨ ਵਿਜੈ ਸਿੰਘ ਜੋ ਕੇ ਦੇਰ ਸ਼ਾਮ ਆਪਣੀ ਭੂਆ ਦੇ ਘਰ ਪਿੰਡ ਨਵਾਂ ਜਾਣ ਲਈ ਨਿਕਲਿਆ ਸੀ ਪਰ ਸਵੇਰਸਾਰ ਉਸਦੀ ਲਾਸ਼ ਨਵਾਂ ਪਿੰਡ ਨਜ਼ਦੀਕ ਸੜਕ ਕਿਨਾਰੇ ਪਈ ਮਿਲੀ। ਜਿਸ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਮ੍ਰਿਤਕ ਵਿਜੈ ਸਿੰਘ ਦੇ ਭਰਾ ਸੂਰਜ ਪਿਤਾ ਸੁਲੱਖਣ ਸਿੰਘ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਿਜੈ ਸਿੰਘ ਬੀਤੀ ਦੇਰ ਸ਼ਾਮ ਆਪਣੀ ਭੂਆ ਦੇ ਪਿੰਡ ਜਾਣ ਲਈ ਨਿਕਲਿਆ ਪਰ ਸਾਰੀ ਰਾਤ ਘਰ ਵਾਪਸ ਨਹੀਂ ਆਇਆ। ਅੱਜ ਸਵੇਰਸਾਰ ਉਸਦੀ ਮੌਤ ਦੀ ਖ਼ਬਰ ਆਈ ਹੈ। ਜਦੋਂ ਉਨ੍ਹਾਂ ਨੇ ਮੌਕੇ ਦੇ ਜਾ ਕੇ ਦੇਖਿਆ ਤਾਂ ਵਿਜੈ ਸਿੰਘ ਦੀ ਲਾਸ਼ ਨਵਾਂ ਪਿੰਡ ਨਜ਼ਦੀਕ ਸੜਕ ਕਿਨਾਰੇ ਪਈ ਸੀ। ਉਨ੍ਹਾਂ ਦੱਸਿਆ ਕਿ ਵਿਜੈ ਸਿੰਘ ਦੀ ਗੋਲੀ ਮਾਰਕੇ ਹੱਤਿਆ ਕੀਤੀ ਗਈ ਹੈ। ਉੱਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਬਿਆਨ ਦਰਜ ਕਰਦੇ ਹੋਏ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
NEXT STORY