ਬਟਾਲਾ(ਬੇਰੀ) : ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਭਾਜਪਾ ਦਾ ਆਧਾਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਵਾ ਕੇ ਸੂਬੇ ਨੂੰ ਮੁੜ ਵਿਕਾਸ ਦੇ ਰਾਹ ’ਤੇ ਪਾ ਸਕਦੀ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ
ਉਨ੍ਹਾਂ ‘ਆਮ ਆਦਮੀ ਪਾਰਟੀ’ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਵਿਕਾਸ ਲਈ ਕੋਈ ਉਪਰਾਲੇ ਕੀਤੇ ਜਾ ਰਹੇ ਹਨ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ ’ਚ ਭਾਜਪਾ ਦੀਆਂ ਸਰਕਾਰਾਂ ਹਨ, ਉਹ ਲਗਾਤਾਰ ਤਰੱਕੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ ਹੈ, ਜਦਕਿ ਭਾਜਪਾ ਦਾ ਮੁੱਖ ਉਦੇਸ਼ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਫਤਿਹਜੰਗ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਭਾਜਪਾ ਦੇ ਹੱਥਾਂ ’ਚ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ਭਾਜਪਾ ਦੇ ਹੱਕ ’ਚ ਫਤਵਾ ਦੇ ਕੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ, ਪਿਛਲੇ ਸਾਲ ਤੋਂ 29 ਫੀਸਦੀ ਵੱਧ
NEXT STORY