ਦੀਨਾਨਗਰ(ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਪੁਲਸ ਵੱਲੋਂ ਅੱਜ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪੁਰਾਣਾ ਸ਼ਾਲਾ ਮੋਹਨ ਲਾਲ ਨੇ ਦੱਸਿਆ ਕਿ ਜਾਂਚ ਅਧਿਕਾਰੀ ਸਲਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ। ਜਦ ਪੁਰਾਣਾ ਸਾਲਾ ਅੱਡਾ ਵਿਖੇ ਮੌਜੂਦ ਸੀ ਤਾਂ ਕਾਊਂਟਰ ਇੰਟੈਲੀਜੈਂਸ ਗੁਰਦਾਸਪੁਰ ਸਮੇਤ ਸਪੈਸ਼ਲ ਬ੍ਰਾਂਚ ਪੁਲਸ ਪਾਰਟੀ ਦਾ ਫੋਨ ਆਇਆ ਹੈ ਕਿ ਪਿੰਡ ਭੱਟਿਆ ਪੱਕੀ ਸੜਕ ਨਜ਼ਦੀਕ ਕਮਾਦ ਦੇ ਖੇਤ ਨੇੜੇ ਦੋ ਨੌਜਵਾਨ ਨਸ਼ੀਲੇ ਪਦਾਰਥਾ ਨੂੰ ਸੁੱਟਦੇ ਕਾਬੂ ਹੋਏ ਹਨ। ਇਸ ਦੌਰਾਨ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਜਦ ਜਾਂਚ ਪੜਤਾਲ ਕੀਤੀ ਗਈ ਤਾਂ ਇਨ੍ਹਾਂ ਨੌਜਵਾਨਾਂ ਕੋਲੋਂ ਕਮਾਦ ਦੇ ਖੇਤ 'ਚ ਸੁੱਟੇ ਹੋਏ ਦੋ ਲਿਫਾਫਿਆਂ ਨੂੰ ਬਰਾਮਦ ਕਰਕੇ ਚੈੱਕ ਕੀਤਾ ਗਿਆ। ਲਿਫਾਫਿਆਂ 'ਚੋਂ ਕੁੱਲ 01 ਕਿੱਲੋ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਧਰਿੰਦਰ ਸ਼ਾਹ ਪੁੱਤਰ ਉਪਿੰਦਰ ਸ਼ਾਹ ਤੇ ਬਬਲੂ ਯਾਦਵ ਪੁੱਤਰ ਗਗਨਦੇਵ ਰਾਏ ਵਾਸੀਆਨ ਹਰਪੁਰ ਕਲਾਂ ਥਾਣਾ ਮੇਜਰ ਗੰਜ ਜ਼ਿਲ੍ਹਾ ਸੀਤਾਮੜੀ ਬਿਹਾਰ ਵਜੋਂ ਦੱਸੀ ਗਈ ਹੈ। ਪੁਲਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਚੋਰੀ ਘਰ ਨੂੰ ਬਣਾਇਆ ਨਿਸ਼ਾਨਾ, 2 ਲੱਖ ਦੇ ਗਹਿਣੇ, ਨਕਦੀ ਅਤੇ ਮੋਬਾਈਲ ਚੋਰੀ
NEXT STORY