ਤਰਨਤਾਰਨ (ਰਮਨ)-ਜ਼ਿਲ੍ਹਾ ਤਰਨਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਅਕਤੂਬਰ ਤੱਕ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿਚ 1,85,599 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1,72,956 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਪਨਗਰੇਨ ਵੱਲੋਂ 59340 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 50,047 ਮੀਟ੍ਰਿਕ ਟਨ, ਪਨਸਪ ਵੱਲੋਂ 41198 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 21728 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 643 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 215 ਕਰੋੜ 14 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੁੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚੋਂ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਤੱਕ ਮੰਡੀਆਂ ਵਿਚੋਂ ਖਰਦੀ ਕੀਤੇ ਗਏ 22969 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿਚੋਂ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ’ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋਡ਼ੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿਚ ਕਿਸਾਨਾਂ ਨੁੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਆਪਣਾ ਝੋਨਾ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਕਸਾਈਜ਼ ਵਿਭਾਗ ਦਾ ਐਕਸ਼ਨ, ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ 200 ਲਿਟਰ ਲਾਹਣ ਬਰਾਮਦ
NEXT STORY