ਤਰਨਤਾਰਨ (ਰਮਨ)- ਜ਼ਿਲ੍ਹੇ ’ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਸਾਂਭ-ਸੰਭਾਲ ਅਤੇ ਮੁਰੰਮਤ ਲਈ ਸਰਕਾਰ ਵਲੋਂ ਲੱਖਾਂ ਰੁਪਏ ਦੀ ਗ੍ਰਾਂਟ ਜਾਰੀ ਹੁੰਦੀ ਹੈ, ਪਰ ਨਸ਼ਾ ਛੁਡਾਊ ਸੈਂਟਰਾਂ ਦੀ ਹਾਲਤ ਇੰਨੀ ਜ਼ਿਆਦਾ ਖ਼ਸਤਾ ਹੋਣ ਦੌਰਾਨ ਇੰਝ ਲੱਗਦਾ ਹੈ ਕਿ ਸਰਕਾਰ ਵਲੋਂ ਭੇਜੀ ਗਈ ਗ੍ਰਾਂਟ ਸਿਰਫ਼ ਕਾਗਜ਼ਾਂ ’ਚ ਹੀ ਖ਼ਰਚ ਕੀਤੀ ਗਈ ਹੋਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਹਸਪਤਾਲ ਤਰਨਤਾਰਨ ਅਧੀਨ ਆਉਂਦੇ ਨਸ਼ਾ ਛੁਡਾਊ ਸੈਂਟਰ ਦੀ ਹੋ ਰਹੀ ਖ਼ਸਤਾ ਹਾਲਤ ਅਤੇ ਇਸ ਉੱਪਰ ਖ਼ਰਚ ਕੀਤੇ ਗਏ ਲੱਖਾਂ ਰੁਪਏ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੇ ਨਜ਼ਰ ਆ ਰਹੇ ਹਨ। ਇਸ ਸਵਾਲਾਂ ਦੇ ਘੇਰੇ ’ਚ ਆ ਰਹੀ ਨਸ਼ਾ ਛੁਡਾਊ ਸੈਂਟਰ ਉੱਪਰ ਖਰਚ ਕੀਤੇ ਲੱਖਾਂ ਰੁਪਏ ਦੀ ਜਾਂਚ ਵਿਜੀਲੈਂਸ ਵਲੋਂ ਕਰਵਾਉਣ ਦੀ ਮੰਗ ਉੱਠਣ ਲੱਗ ਪਈ ਹੈ।
ਇਹ ਵੀ ਪੜ੍ਹੋ- ਡਰੋਨ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਜਾਣਕਾਰੀ ਦੇ ਅਨੁਸਾਰ ਜ਼ਿਲ੍ਹਾ ਪੱਧਰੀ ਸਰਕਾਰੀ ਤਰਨਤਾਰਨ ਅਧੀਨ ਆਉਂਦੇ ਨਸ਼ਾ ਛੁਡਾਊ ਕੇਂਦਰ, ਜਿਸ ਨੂੰ ਕਰੀਬ ਪੰਜ ਸਾਲ ਪਹਿਲਾਂ ਮਰੀਜ਼ਾਂ ਦੀ ਸਹੂਲਤ ਲਈ ਖੋਲਿਆ ਗਿਆ ਸੀ। ਇਸ ਸੈਂਟਰ ਦੀ ਮੁਰੰਮਤ ਅਤੇ ਦੇਖਭਾਲ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਆਉਂਦੇ ਡਾਇਰੈਕਟਰ ਵਲੋਂ ਹਰ ਸਾਲ ਲੱਖਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਂਦੀ ਹੈ। ਇਸ ਨਸ਼ਾ ਛੁਡਾਊ ਸੈਂਟਰ ਅੰਦਰ ਲੱਗੀਆਂ ਟੂਟੀਆਂ, ਬਾਥਰੂਮ, ਏਅਰ ਕੰਡੀਸ਼ਨਰ, ਫਰਨੀਚਰ ਅਤੇ ਦਰਵਾਜ਼ਿਆਂ ਦੀ ਹਾਲਤ ਇਸ ਵੇਲੇ ਬਹੁਤ ਜ਼ਿਆਦਾ ਖ਼ਸਤਾ ਹੋ ਰਹੀ ਹੈ। ਇੰਨਾ ਹੀ ਨਹੀਂ ਇਸ ਸੈਂਟਰ ਅੰਦਰ ਬਿਜਲੀ ਦੀਆਂ ਤਾਰਾਂ ਦੇ ਨੰਗੇ ਜੋੜ ਕਿਸੇ ਵੇਲੇ ਵੀ ਕਿਸੇ ਮਰੀਜ਼ ਨੂੰ ਆਪਣਾ ਸ਼ਿਕਾਰ ਬਣਾ ਸਕਦੇ ਹਨ। ਇਸ ਸੈਂਟਰ ਅੰਦਰ ਮੌਜੂਦ ਅਲਮਾਰੀਆਂ ਦੀ ਹਾਲਤ ਵੀ ਖ਼ਸਤਾ ਹੋ ਚੁੱਕੀ ਹੈ, ਜਿਸ ’ਚ ਲੱਖਾਂ ਰੁਪਏ ਦੀ ਕੀਮਤ ਵਾਲੀਆਂ ਨਸ਼ਾ ਛੁਡਾਊ ਗੋਲੀਆਂ ਨੂੰ ਰੱਖਿਆ ਜਾਂਦਾ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਸੈਂਟਰ ਦੀ ਰੰਗ-ਰਗਾਈ ਉੱਪਰ ਵੀ ਇਕ ਨਿੱਕਾ ਪੈਸਾ ਖ਼ਰਚ ਨਹੀਂ ਕੀਤਾ ਗਿਆ ਜੋ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ।
ਇਹ ਵੀ ਪੜ੍ਹੋ- 35 ਸਾਲ ਦਾ ਵਿਛੋੜਾ, ਪੁੱਤ ਨੇ ਜ਼ਿੰਦਗੀ 'ਚ ਪਹਿਲੀ ਵਾਰ ਕਿਹਾ 'ਮਾਂ', ਅੱਖਾਂ ਨਮ ਕਰੇਗੀ ਇਹ ਕਹਾਣੀ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜ਼ਿਲ੍ਹੇ ਭਰ ’ਚ ਮੌਜੂਦ ਸੈਂਟਰਾਂ ਲਈ ਸਰਕਾਰ ਵਲੋਂ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਜਿਸ ’ਚੋਂ 5 ਲੱਖ ਰੁਪਏ ਦੀ ਰਾਸ਼ੀ ਸਿਵਲ ਹਸਪਤਾਲ ਤਰਨਤਾਰਨ, 3 ਲੱਖ ਰੁਪਏ ਦੀ ਰਾਸ਼ੀ ਸਿਵਲ ਹਸਪਤਾਲ ਪੱਟੀ ਤੋਂ ਇਲਾਵਾ ਹੋਰ ਸੈਂਟਰ ਨੂੰ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ। ਇਸ ਜਾਰੀ ਕੀਤੀ ਗਈ ਰਾਸ਼ੀ ਦੌਰਾਨ ਸਿਵਲ ਹਸਪਤਾਲ ਪੱਟੀ ਅਧੀਨ ਆਉਂਦੇ ਸੈਂਟਰ ਤੋਂ ਇਲਾਵਾ ਬਾਕੀ ਸੈਂਟਰਾਂ ਵਿਚ ਉਹ ਸਾਰੀ ਸਬੰਧੀ ਰਾਸ਼ੀ ਨੂੰ ਖਰਚ ਕਰ ਲਿਆ ਗਿਆ ਜਦਕਿ ਸਿਵਲ ਹਸਪਤਾਲ ਤਰਨਤਾਰਨ ਅਧੀਨ ਆਉਂਦੇ ਨਸ਼ਾ ਛੁਡਾਊ ਸੈਂਟਰ ਉੱਪਰ ਖਰਚ ਕੀਤੀ ਗਈ ਰਾਸ਼ੀ ਸਵਾਲਾਂ ਦੇ ਘੇਰੇ ’ਚ ਨਜ਼ਰ ਆ ਰਹੀ ਹੈ। ਸਰਕਾਰ ਵਲੋਂ ਭੇਜੀ ਜਾਣ ਵਾਲੀ ਲੱਖਾਂ ਰੁਪਏ ਦੀ ਰਾਸ਼ੀ ਖਰਚ ਕਰਨ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜੋ ਸੈਂਟਰਾਂ ਦੇ ਚੇਅਰਮੈਨ ਹਨ ਵਲੋਂ ਆਦੇਸ਼ ਜਾਰੀ ਕੀਤੇ ਜਾਂਦੇ ਹਨ ਪਰ ਬੜੀ ਹੈਰਾਨੀ ਦੀ ਗੱਲ ਹੈ ਕਿ ਲੱਖਾਂ ਰੁਪਏ ਦੀ ਰਾਸ਼ੀ ਨੂੰ ਖ਼ਰਚ ਕਰਨ ਬਹਾਨੇ ਗੋਲਮਾਲ ਕਰ ਦਿੱਤਾ ਗਿਆ, ਜਿਸ ਦੀ ਵਿਜੀਲੈਂਸ ਵਿਭਾਗ ਵਲੋਂ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਪੁਲਸ ਵੱਲੋਂ 95 ਕਰੋੜ ਦੀ ਹੈਰੋਇਨ ਸਮੇਤ ਕਾਰ ਚਾਲਕ ਗ੍ਰਿਫ਼ਤਾਰ
ਸਮਾਜ ਸੇਵੀ ਅਤੇ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਵਲੋਂ ਲੱਖਾਂ ਰੁਪਏ ਦੀ ਜਾਰੀ ਹੋਈ ਗ੍ਰਾਂਟ ਤਰਨਤਾਰਨ ਸੈਂਟਰ ਵਿਚ ਕਿੱਥੇ-ਕਿੱਥੇ ਵਰਤੋਂ ਕੀਤੀ ਗਈ, ਇਸਦੀ ਜਾਂਚ ਵਿਜੀਲੈਂਸ ਵਿਭਾਗ ਵਲੋਂ ਕਰਨੀ ਬਣਦੀ ਹੈ, ਜਿਸ ਸਬੰਧੀ ਉਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਿਜੀਲੈਂਸ ਵਿਭਾਗ ਦੇ ਡੀ.ਜੀ.ਪੀ. ਪੰਜਾਬ ਨੂੰ ਸ਼ਿਕਾਇਤ ਦਰਜ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਲੱਖਾਂ ਰੁਪਏ ਦੀ ਰਾਸ਼ੀ ਨੂੰ ਕਾਗਜ਼ਾਂ ’ਚ ਖਰਚ ਕਰਨ ਵਾਲੇ ਅਧਿਕਾਰੀ ਦੀ ਪੋਲ ਖੁੱਲ ਜਾਵੇਗੀ ਅਤੇ ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੁੜ ਖੁੱਲ੍ਹਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ, ਅੱਜ 5 ਦਿਨਾਂ ਬਾਅਦ ਸ਼ੁਰੂ ਹੋਈ ਯਾਤਰਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਘ ਪੱਡਾ ਨੇ ਦੱਸਿਆ ਕਿ ਸਰਕਾਰ ਵਲੋਂ ਭੇਜੀ ਜਾਂਦੀ ਗ੍ਰਾਂਟ ਸਮੇਂ-ਸਮੇਂ ’ਤੇ ਸਬੰਧਿਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਜਾਰੀ ਕਰ ਦਿੱਤੀ ਜਾਂਦੀ ਹੈ। ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾਕਟਰ ਰਮਨਦੀਪ ਸਿੰਘ ਪੱਡਾ ਪਾਸੋਂ ਨਸ਼ਾ ਛੁਡਾਊ ਸੈਂਟਰ ਉੱਪਰ ਖਰਚ ਕੀਤੀ ਗਈ ਰਾਸ਼ੀ ਦਾ ਰਿਕਾਰਡ ਪ੍ਰਾਪਤ ਕਰਦੇ ਹੋਏ ਮਾਮਲੇ ਦੀ ਜਾਂਚ ਕਰਵਾਉਣਗੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੈਡਮ ਬਲਦੀਪ ਕੌਰ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੁਣ ਆ ਗਿਆ ਹੈ, ਜਿਸ ਦੀ ਉਹ ਸਿਵਲ ਸਰਜਨ ਪਾਸੋਂ ਰਿਪੋਰਟ ਪ੍ਰਾਪਤ ਕਰਦੇ ਹੋਏ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਦੇ ਹੁਕਮ ਜਾਰੀ ਕਰਨਗੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਵੀ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਕਾਫ਼ੀ ਵੱਧਣ ਕਾਰਨ ਪਾਰਲੇ 7 ਪਿੰਡਾਂ ਦੇ ਲੋਕਾਂ ਦਾ ਟੁੱਟਾ ਸੰਪਰਕ
NEXT STORY