ਸੁਜਾਨਪੁਰ/ਪਠਾਨਕੋਟ (ਹੀਰਾ ਲਾਲ, ਸਾਹਿਲ, ਸ਼ਾਰਦਾ): ਸੁਜਾਨਪੁਰ-ਪਠਾਨਕੋਟ ਰੋਡ ’ਤੇ ਅੱਜ ਤਕਨੀਕੀ ਖ਼ਰਾਬੀ ਕਾਰਨ ਰੇਲਵੇ ਫਾਟਕ ਬੰਦ ਹੋ ਜਾਣ ਨਾਲ ਆਉਣ-ਜਾਣ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਘੰਟਿਆਂਬੱਧੀ ਜਾਮ ’ਚ ਫਸੇ ਰਹਿਣਾ ਪਿਆ।
ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
ਇਸ ਮੌਕੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਚੇਅਰਮੈਨ ਸੁਰਿੰਦਰ ਮੰਹਾਸ, ਰਾਜੇਸ਼ ਕੁਮਾਰ ਰਾਜੂ, ਪਵਨ ਮਹਾਜਨ ਪ੍ਰਧਾਨ, ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪ੍ਰਿੰਸੀਪਲ ਤ੍ਰਿਭੁਵਨ ਸਿੰਘ, ਪੁਰਸ਼ੋਤਮ ਮਹਾਜਨ, ਐਡਵੋਕੇਟ ਲਲਿਤ ਮਹਾਜਨ, ਰਮਨ ਪੁਰੀ, ਐਡਵੋਕੇਟ ਨਿਪੁਣ ਮਹਾਜਨ, ਹਰਭਜਨ ਸਿੰਘ ਅਤੇ ਮੋਹਨ ਲਾਲ ਡੋਗਰਾ ਨੇ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਫਲਾਈਓਵਰ ਅਤੇ ਅੰਡਰਪਾਸ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਇਸ ਸੰਪਰਕ ਮਾਰਗ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਲੰਘਦੇ ਹਨ, ਜਿਸ ਕਾਰਨ ਫਾਟਕ ਬੰਦ ਹੋਣ ’ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਓਵਰਬ੍ਰਿਜ ਬਣਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਰਿੰਦਰ ਮੰਹਾਸ ਨੇ ਕਿਹਾ ਕਿ ਮਨਜ਼ੂਰੀ ਮਿਲਣ ਦੇ ਬਾਵਜੂਦ ਕੰਮ ਸ਼ੁਰੂ ਨਾ ਕਰਨਾ ਲੋਕਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੁਜਾਨਪੁਰ-ਪਠਾਨਕੋਟ ਰੋਡ ’ਤੇ ਫਲਾਈਓਵਰ ਅਤੇ ਅੰਡਰਪਾਸ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ ਰਿਕਵਰੀ ਦਾ ਹੈਰਾਨੀਜਨਕ ਅੰਕੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸਵੇਰੇ-ਸਵੇਰੇ 300 ਮੁਲਾਜ਼ਮਾਂ ਨੇ ਘੇਰੇ ਸ਼ੱਕੀ ਇਲਾਕੇ; ਨਸ਼ੀਲੇ ਪਦਾਰਥ ਸਣੇ ਕਈ ਗ੍ਰਿਫਤਾਰ
NEXT STORY