ਅੰਮ੍ਰਿਤਸਰ (ਰਮਨ) - ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਗੁਰੂ ਨਗਰੀ ਦੇ ਲੋਕਾਂ ਨੂੰ ਹੁਣ ਜਾ ਕੇ ਪਏ ਮੀਂਹ ਰਾਹੀਂ ਕਾਫੀ ਰਾਹਤ ਮਿਲੀ ਹੈ। ਸੋਮਵਾਰ ਨੂੰ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਸਮਾਨ ਵਿਚ ਕਾਲੇ ਬੱਦਲ ਛਾਏ ਅਤੇ ਤੇਜ਼ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ ਅਤੇ ਧੁੱਪ ਵੀ ਅੱਖ-ਮਿਚੋਲੀ ਦਾ ਖੇਡ ਖੇਡਦੀ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਗੜੇਮਾਰੀ, ਤੇਜ਼ ਤੂਫਾਨ ਦੇ ਨਾਲ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ, ਉਥੇ ਹੀ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿਚ ਬੂੰਦਾਬੰਦੀ ਹੋਈ ਹੈ ਅਤੇ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਔਰਜ਼ ਅਲਾਰਟ ਜਾਰੀ ਕੀਤਾ ਗਿਆ ਸੀ, ਤੁਫਾਨ ਦੇ ਨਾਲ ਤੇਜ਼ ਮੀਂਹ ਵੀ ਪਵੇਗਾ ਪਰ ਅੰਮ੍ਰਿਤਸਰ ਦੇ ਕੁਝ ਹਿੱਸਿਆਂ ’ਚ ਬੂੰਦਾਬੰਦੀ ਹੋਈ ਪਰ ਮੌਸਮ ਸੁਹਾਵਣਾ ਰਿਹਾ। ਅੱਜ ਮੰਗਲਵਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਭੇਤਭਰੇ ਹਾਲਾਤ ’ਚ ਨੌਜਵਾਨ ਦੀ ਮੌਤ, ਮੁਖ ਮੁਲਜ਼ਮ ਕਿੰਨਰ ਆਰਤੀ ਸਣੇ 2 ਨਾਮਜ਼ਦ
NEXT STORY