ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਇਸ ਵਾਰ ਮਾਨਸੂਨ ਦੇ ਸੀਜ਼ਨ ’ਚ ਹੁਣ ਤੱਕ 30 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ ਪਰ ਦੂਜੇ ਪਾਸੇ ਅੱਜ ਸਵੇਰੇ ਇਸ ਖੇਤਰ ਅੰਦਰ ਹੋਈ 16.6 ਐੱਮ. ਐੱਮ. ਬਾਰਿਸ਼ ਨੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕਾਫੀ ਰਾਹਤ ਦਿੱਤੀ ਹੈ, ਜਿਸ ਕਾਰਨ ਅੱਜ ਸਾਰਾ ਦਿਨ ਮੌਸਮ ’ਚ ਆਮ ਦੇ ਮੁਕਾਬਲੇ ਘੱਟ ਹੁੰਮਸ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ
ਇਸ ਬਾਰਿਸ਼ ਕਾਰਨ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੀ ਹੈ, ਨਾਲ ਹੀ ਕਿਸਾਨਾਂ ਨੇ ਵੀ ਵੱਡੀ ਰਾਹਤ ਮਹਿਸੂਸ ਕੀਤੀ ਹੈ ਪਰ ਅਜੇ ਵੀ ਕਿਸਾਨ ਇਸ ਗੱਲ ਨੂੰ ਲੈ ਕੇ ਨਿਰਾਸ਼ ਹਨ ਕਿ ਝੋਨੇ ਅਤੇ ਹੋਰ ਫਸਲਾਂ ਲਈ ਲੋੜੀਂਦੀ ਮਾਤਰਾ ’ਚ ਬਾਰਿਸ਼ ਨਹੀਂ ਪੈ ਰਹੀ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਬੀਤੇ ਦਿਨ ਗੁਰਦਾਸਪੁਰ ਅੰਦਰ 16.6 ਐੱਮ. ਐੱਮ. ਅਹਿਮ ਬਾਰਿਸ਼ ਹੋਈ ਹੈ। ਜੇਕਰ ਇਕੱਲੇ ਜੁਲਾਈ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ ਇਸ ਮਹੀਨੇ ਦੌਰਾਨ ਕੁੱਲ 129.4 ਐੱਮ. ਐੱਮ. ਬਾਰਿਸ਼ ਹੋਈ ਹੈ, ਜਦੋਂ ਕਿ ਆਮ ਤੌਰ ’ਤੇ ਜੁਲਾਈ ਮਹੀਨੇ ’ਚ ਇਸ ਖੇਤਰ ਅੰਦਰ 166.1 ਐੱਮ. ਐੱਮ. ਬਾਰਿਸ਼ ਹੋਣੀ ਚਾਹੀਦੀ ਸੀ। ਇਸ ਤਰ੍ਹਾਂ ਇਸ ਖੇਤਰ ’ਚ ਇਸੇ ਮਹੀਨੇ 22 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਓਮਾਨ 'ਚ ਸਮੁੰਦਰੀ ਜਹਾਜ਼ ਦਾ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤ
ਜੇਕਰ ਪੂਰੇ ਸੀਜ਼ਨ ਦੀ ਗੱਲ ਕੀਤੀ ਜਾਵੇ ਤਾਂ ਮਾਨਸੂਨ ਦੇ ਇਸ ਸੀਜ਼ਨ ’ਚ ਹੁਣ ਤੱਕ 163.5 ਐੱਮ. ਐੱਮ. ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਆਮ ਤੌਰ ’ਤੇ ਇਸ ਮੌਕੇ ਹੁਣ ਤੱਕ 23.3 ਐੱਮ. ਐੱਮ. ਬਾਰਿਸ਼ ਹੋਣੀ ਚਾਹੀਦੀ ਸੀ। ਇਸ ਤਰ੍ਹਾਂ ਇਹ ਅਨੁਮਾਨ ਲਗਾਇਆ ਗਿਆ ਕਿ ਇਸ ਸੀਜ਼ਨ ਵਿਚ ਹੁਣ ਤੱਕ 30 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਮੌਕੇ ਇਸ ਖੇਤਰ ਅੰਦਰ ਦਿਨ ਦਾ ਤਾਪਮਾਨ ਕਰੀਬ 34 ਡਿਗਰੀ ਅਤੇ ਸ਼ਾਮ ਦਾ ਤਾਪਮਾਨ 26 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਵੀ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਦੇ ਕਰੀਬ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਰਾਤ ਦਾ ਔਸਤਨ ਤਾਪਮਨ 25 ਡਿਗਰੀ ਦੇ ਕਰੀਬ ਰਹੇਗਾ। ਆਉਣ ਵਾਲੇ ਦਿਨਾਂ ’ਚ ਵੀ ਇਸ ਖੇਤਰ ਅੰਦਰ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਨਾਕੇ ਦੌਰਾਨ 3 ਲੱਖ ਤੋਂ ਵੱਧ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਦੋਸ਼ੀ ਗੱਡੀ ਛੱਡ ਹੋਏ ਫ਼ਰਾਰ
NEXT STORY