ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਬੀਤੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਤੇਜ਼ ਬਾਰਿਸ਼ ਨੇ ਭਾਵੇਂ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ, ਪਰ ਇਹੀ ਬਾਰਿਸ਼ ਹੁਣ ਕਿਸਾਨਾਂ ਲਈ ਚਿੰਤਾ ਦਾ ਕਾਰਨ ਬਣ ਗਈ ਹੈ। ਬਾਰਿਸ਼ ਕਾਰਨ ਖੇਤਾਂ 'ਚ ਪਾਣੀ ਵੱਟਾਂ ਤੋਂ ਪਾਰ ਹੋ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ 'ਚੋਂ ਗੁਜ਼ਰਦੇ ਕਿਰਨ ਨਾਲਾ ਸੱਕੀ ਦੇ ਪਾਣੀ ਦੇ ਪੱਧਰ 'ਚ ਵੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
ਨਾਲੇ ਦਾ ਪਾਣੀ ਕੰਢਿਆਂ ਤੋਂ ਬਾਹਰ ਨਿਕਲ ਕੇ ਖੇਤਾਂ 'ਚ ਵੜ ਗਿਆ ਹੈ, ਜਿਸ ਨਾਲ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉੱਥੇ ਹੀ ਨੀਵੇਂ ਇਲਾਕਿਆਂ 'ਚ ਲੱਗੇ ਗੁੱਜਰਾਂ ਦੇ ਕੁੱਲਿਆਂ ਨੂੰ ਵੀ ਕਿਰਨ ਨਾਲਾ ਸੱਕੀ ਦੇ ਪਾਣੀ ਨੇ ਆਪਣੀ ਚਪੇਟ 'ਚ ਲੈ ਲਿਆ ਹੈ। ਜਿਸ ਕਾਰਨ ਗੁੱਜਰ ਭਾਈਚਾਰੇ ਦੇ ਲੋਕ ਆਪਣੇ ਪਸ਼ੂਆਂ ਸਮੇਤ ਸੁਰੱਖਿਅਤ ਥਾਵਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ।
ਇਹ ਵੀ ਪੜ੍ਹੋ- SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਇਨ੍ਹਾਂ ਹੀ ਦਿਨਾਂ 'ਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਦਰਿਆ ਰਾਵੀ ਅਤੇ ਕਿਰਨ ਨਾਲਾ ਸੱਕੀ 'ਚ ਆਏ ਹੜ੍ਹ ਵਰਗੇ ਪਾਣੀ ਨੇ ਵੱਡਾ ਨੁਕਸਾਨ ਪਹੁੰਚਾਇਆ ਸੀ। ਉਸ ਨੁਕਸਾਨ 'ਚੋਂ ਬਾਹਰ ਨਿਕਲਣ ਲਈ ਹਾਲੇ ਵੀ ਜੱਦੋ-ਜਹਿਦ ਜਾਰੀ ਹੈ।
ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ ਦੇ ਚਰਚੇ
NEXT STORY