ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੋਲੀਵੁੱਡ ਸਟਾਰ ਰਾਜ ਕੁੰਦਰਾ ਨੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਕੁਝ ਸਮਾਂ ਸੱਚਖੰਡ ਵਿਖੇ ਬੈਠ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਇਸ ਉਪਰੰਤ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਿੱਖ ਇਤਿਹਾਸ ਬਾਰੇ ਕੁਝ ਵਿਸ਼ੇਸ਼ ਗੱਲਾਂ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਉਹ ਇਸ ਵਿਸ਼ੇ ‘ਤੇ ਫਿਲਮ ਬਣਾਉਣ ਤੋਂ ਪਹਿਲਾਂ ਪੂਰੀ ਤਰ੍ਹਾਂ ਇਤਿਹਾਸਕ ਜਾਣਕਾਰੀ ਇਕੱਠੀ ਕਰਨਾ ਚਾਹੁੰਦੇ ਹਨ ਤਾਂ ਜੋ ਸੱਚਾਈ ਅਤੇ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਕੁੰਦਰਾ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਹੈ ਕਿ ਸਿੱਖ ਇਤਿਹਾਸ ਅਤੇ ਖ਼ਾਸ ਕਰਕੇ ਨਹਿੰਗ ਸਿੰਘਾਂ ਦੀ ਵੀਰਤਾ ਨੂੰ ਵੱਡੇ ਪਰਦੇ ‘ਤੇ ਲਿਆਂਦਾ ਜਾਵੇ। ਇਸ ਮਕਸਦ ਨਾਲ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਰਾਜ ਕੁੰਦਰਾ ਨੇ ਕਿਹਾ ਕਿ ਸਿੱਖ ਧਰਮ ਦੀ ਬਹਾਦਰੀ, ਸੇਵਾ ਅਤੇ ਕੁਰਬਾਨੀ ਦੀ ਪਰੰਪਰਾ ਸੰਸਾਰ ਲਈ ਪ੍ਰੇਰਣਾ ਹੈ ਅਤੇ ਉਹ ਇਸ ਨੂੰ ਸਿਨੇਮਾ ਰਾਹੀਂ ਲੋਕਾਂ ਤੱਕ ਪਹੁੰਚਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਲਵਾ, ਬੀਬੀ ਪਰਮਜੀਤ ਕੌਰ ਪਿੰਕੀ ਅਤੇ ਡਾ: ਹਰਮੀਤ ਸਿੰਘ ਸਲੂਜਾ ਵੀ ਹਾਜਰ ਸਨ। ਉਨ੍ਹਾਂ ਨੇ ਰਾਜ ਕੁੰਦਰਾ ਦਾ ਸਨਮਾਨ ਕੀਤਾ ਅਤੇ ਗੁਰੂ ਘਰ ਦੀਆਂ ਪਰੰਪਰਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ ਬਖ਼ਸ਼ੀ ਨਵੀਂ ਜ਼ਿੰਦਗੀ
NEXT STORY