ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਰਾਖੀ ਗੁਪਤਾ ਭੰਡਾਰੀ, ਆਈ.ਏ.ਐੱਸ, ਪ੍ਰਿੰਸੀਪਲ ਸੈਕਟਰੀ, ਫੂਡ ਪ੍ਰੋਸੈਸਿੰਗ, ਜਿਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟਰੋਲ ਰੋਲ ਆਬਜ਼ਰਵਰ (ਵੋਟਰ ਸੂਚੀ ਨਿਰੀਖਕ) ਨਿਯੁਕਤ ਕੀਤਾ ਗਿਆ ਹੈ, ਅੱਜ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਐੱਸ.ਆਈ.ਆਰ ਦੀ ਚੱਲ ਰਹੀ ਸਮੁੱਚੀ ਪ੍ਰਕਿਰਿਆ ਦਾ ਰਿਵੀਊ ਕੀਤਾ। ਇਸ ਮੌਕੇ ਆਦਿੱਤਿਆ ਉੱਪਲ, ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਮਨਜਿੰਦਰ ਸਿੰਘ ਬਾਜਵਾ ਚੋਣ ਤਹਿਸੀਲਦਾਰ ਗੁਰਦਾਸਪੁਰ, ਮਨਿੰਦਰਪਾਲ ਸਿੰਘ ਐੱਸ ਪੀ (ਐੱਚ) ਗੁਰਦਾਸਪੁਰ,ਮੈਡਮ ਖੁਸ਼ਬੀਰ ਕੌਰ ਐੱਸ ਪੀ (ਐੱਚ) ਬਟਾਲਾ, ਸਮੇਤ ਜ਼ਿਲੇ ਦੇ ਸਮੂਹ ਈ. ਆਰ. ਓਜ਼. ਅਤੇ ਵੱਖ-ਵੱਖ ਰਾਜਨੀਤਿਕ ਆਗੂਆਂ ਦੇ ਪ੍ਰਧਾਨ/ਪ੍ਰਤੀਨਿਧ ਵੀ ਮੌਜੂਦ ਸਨ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਰਾਖੀ ਗੁਪਤਾ ਭੰਡਾਰੀ ਵਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਗੁਰਦਾਸਪੁਰ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਕੋਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ. ਆਈ. ਆਰ. ਦੀ ਜਾਣਕਾਰੀ ਲਈ। ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਆਗੂਆਂ ਦੇ ਪ੍ਰਧਾਨ/ਪ੍ਰਤੀਨਿਧਾਂ ਵੱਲੋਂ ਐੱਸ. ਆਈ. ਆਰ. ਦੇ ਸਬੰਧ ਵਿੱਚ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਮੁੱਚੀ ਪ੍ਰਕਿਰਿਆ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਸਮੇਤ ਸਮੂਹ ਵੱਖ-ਵੱਖ ਹਲਕਿਆਂ ਦੇ ਈ.ਆਰ.ਓਜ਼ ਵਲੋਂ ਸੁਚਾਰੂ ਢੰਗ ਨਾਲ ਐੱਸ. ਆਈ. ਆਰ. ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਚੋਣ ਅਧਿਕਾਰੀਆਂ ਵਲੋਂ ਤੁਰੰਤ ਨਿਪਟਾਰਾ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
ਮੀਟਿੰਗ ਦੌਰਾਨ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਸਮੂਹ ਈ.ਆਰ.ਓਜ਼ ਨੂੰ ਐੱਸ ਆਈ ਆਰ ਦੀ ਪ੍ਰਕਿਰਿਆ ਦੌਰਾਨ ਔਰਤਾਂ, ਅੰਗਹੀਣ ਵੋਟਰਾਂ,ਬਜ਼ੁਰਗ ਵੋਟਰਾਂ, ਥਰਡ ਜੈਂਡਰ, ਐਨ. ਆਰ. ਆਈ, ਨੌਜਵਾਨ ਵੋਟਰਾਂ ਸਮੇਤ ਅਨੁਸੂਚਿਤ ਜਾਤੀ ਵਰਗ ਦੇ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਾਲਜਾਂ ਵਿੱਚ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਯੂਥ ਅੰਬੈਸਡਰ ਲਗਾਉਣ ਲਈ ਵੀ ਕਿਹਾ।
ਇਹ ਵੀ ਪੜ੍ਹੋ-ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ
ਮੀਟਿੰਗ ਦੌਰਾਨ ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ. ਆਈ. ਆਈ. ਪ੍ਰਕਿਰਿਆ 'ਤੇ ਸੰਤੁਸ਼ਟੀ ਪ੍ਰਗਟਾਈ ਅਤੇ ਜ਼ਿਲ੍ਹਾ ਚੋਣ ਅਫਸਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਕੰਮ ਦੀ ਕੀਤੀ ਸਰਾਹਨਾ ਕੀਤੀ। ਇਸ ਮੌਕੇ ਆਦਿੱਤਿਆ ਉੱਪਲ, ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਐੱਸ ਆਈ ਆਰ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਲਏ ਜਾ ਰਹੇ ਹਨ। 13 ਅਗਸਤ ਤੋਂ 8 ਅਕਤੂਬਰ 2026 ਤੱਕ ਦਾਅਵੇ ਅਤੇ ਦਾਅਵੇ ਅਤੇ ਇਤਰਾਜ਼ ਡਿਸਪੋਜ਼ਲ/ਨੋਟਿਸ ਫੇਜ਼ ਕੀਤੇ ਜਾਣਗੇ ਅਤੇ 12 ਅਕਤੂਬਰ 2026 ਨੂੰ ਫਾਈਨਲ ਵੋਟਰ ਸੂਚੀ ਦੀ ਪਬਲੀਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਐੱਸ. ਆਈ. ਆਰ. ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
ਰਾਖੀ ਗੁਪਤਾ ਭੰਡਾਰੀ ਨੇ ਜ਼ਿਲ੍ਹੇ ਵਿੱਚ ਐੱਸ. ਆਈ. ਆਰ. ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਬੀ. ਐੱਲ. ਓ. ਵਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਵਲੋਂ ਦੀਨਾਨਗਰ ਵਿਖੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਅਤੇ ਪੰਡਿਤ ਮੋਹਨ ਲਾਲ ਐੱਸ. ਡੀ. ਕਾਲਜ ਫਾਰ ਵੌਮੈਨ ਗੁਰਦਾਸਪੁਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਨਿਭਾਈ ਜਾਵੇਗੀ ਸੇਵਾ
NEXT STORY