ਗੁਰਦਾਸਪੁਰ (ਹਰਮਨ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਸਮੇਤ ਹੜ ਪ੍ਰਭਾਵਿਤ ਹੋਰ ਇਲਾਕਿਆਂ ਵਿੱਚ 9 ਸਤੰਬਰ ਦੀ ਆਮਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਪ੍ਰਧਾਨ ਮੰਤਰੀ ਸਾਹਮਣੇ ਵੱਡੀਆਂ ਮੰਗਾਂ ਰੱਖੀਆਂ ਹਨ। ਬਹਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਫੇਰੀ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਪ੍ਰਧਾਨ ਮੰਤਰੀ ਹੜ੍ਹ ਪੀੜਤਾਂ ਅਤੇ ਪੰਜਾਬ ਲਈ ਵੱਡੇ ਪੈਕੇਜ ਦਾ ਐਲਾਨ ਕਰਕੇ ਜਾਣ। ਖਾਸ ਤੌਰ ’ਤੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡਾਂ ਦੀ ਰੋਕੀ ਗਈ 60 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਰਾਸ਼ੀ ਨੂੰ ਤੁਰੰਤ ਰਿਲੀਜ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਬਹਿਲ ਨੇ ਕਿਹਾ ਕਿ ਪੰਜਾਬੀ ਅਤੇ ਗੁਰਦਾਸਪੁਰ ਦਾ ਵਸਨੀਕ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਨੂੰ ਗੁਰਦਾਸਪੁਰ ਦੀ ਧਰਤੀ ਤੇ ਆਉਣ ਮੌਕੇ ਜੀ ਆਇਆਂ ਨੂੰ ਕਹਿੰਦੇ ਹਨ। ਪਰ ਨਾਲ ਹੀ ਇੱਕ ਉਮੀਦ ਰੱਖਦੇ ਹਨ ਕਿ ਪ੍ਰਧਾਨ ਮੰਤਰੀ ਜਦੋਂ ਗੁਰਦਾਸਪੁਰ ਦੀ ਧਰਤੀ ’ਤੇ ਆਉਣ ਤਾਂ ਉਨ੍ਹਾਂ ਦਾ ਵਿਵਹਾਰ ਇੱਕ ਦੇਸ਼ ਦੇ ਪ੍ਰਧਾਨ ਮੰਤਰੀ ਵਰਗਾ ਹੋਣਾ ਚਾਹੀਦਾ ਹੈ। ਬਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਨਾਲ ਹਮੇਸ਼ਾਂ ਵਿਤਕਰਾ ਕੀਤਾ ਹੈ। ਹੁਣ ਵੀ ਪੰਜਾਬ ਦਾ ਆਰਡੀਐਫ ਦਾ ਤਕਰੀਬਨ 8 ਹਜ਼ਾਰ ਕਰੋੜ ਰੁਪਇਆ ਕੇਂਦਰ ਸਰਕਾਰ ਨੇ ਰੋਕਿਆ ਹੋਇਆ ਹੈ। ਇਸ ਪੈਸੇ ਨਾਲ ਪੰਜਾਬ ਦੀਆਂ ਪੇਂਡੂ ਖੇਤਰ ਦੀਆਂ ਸੜਕਾਂ ਦਾ ਨਿਰਮਾਣ ਹੋਣਾ ਸੀ। ਉਨ੍ਹਾਂ ਕਿਹਾ ਕੇ ਕੇਂਦਰ ਸਰਕਾਰ ਨੇ ਜੀਐਸਟੀ ਦਾ ਵੀ ਤਕਰੀਬਨ 50 ਹਜ਼ਾਰ ਕਰੋੜ ਰੁਪਇਆ ਵੀ ਰੋਕ ਕੇ ਰੱਖਿਆ ਹੋਇਆ ਹੈ ਜੋ ਪੰਜਾਬ ਦੇ ਵਿਕਾਸ ਲਈ ਖਰਚ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ ਅੰਦਰ 10 ਸਤੰਬਰ ਤੱਕ ਵੱਧ ਸਕਦੀਆਂ ਨੇ ਛੁੱਟੀਆਂ
ਬਹਿਲ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ’ਤੇ ਹੋਣ ਕਾਰਨ ਗੁਰਦਾਸਪੁਰ ਜ਼ਿਲ੍ਹੇ ਨੇ ਹਮੇਸ਼ਾਂ ਵੱਡੀਆਂ ਮੁਸ਼ਕਿਲਾਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ। ਭਾਵੇਂ ਪਾਕਿਸਤਾਨ ਹਿੰਦੁਸਤਾਨ ਦੀ ਲੜਾਈ ਹੋਵੇ ਅਤੇ ਜਾਂ ਫਿਰ ਹੜ੍ਹਾਂ ਦਾ ਪ੍ਰਕੋਪ ਹੋਵੇ, ਗੁਰਦਾਸਪੁਰ ਜ਼ਿਲ੍ਹੇ ਦਾ ਸਭ ਤੋਂ ਜ਼ਿਆਦਾ ਨੁਕਸਾਨ ਹੁੰਦਾ ਰਿਹਾ ਹੈ। ਹੁਣ ਵੀ 37 ਸਾਲਾਂ ਬਾਅਦ ਦੁਬਾਰਾ ਹੜ ਆਉਣ ਕਾਰਨ ਗੁਰਦਾਸਪੁਰ ਜ਼ਿਲ੍ਹੇ ਦਾ ਬਹੁਤ ਵੱਡਾ ਹਿੱਸਾ ਪ੍ਰਭਾਵਿਤ ਹੋਇਆ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਇਸ ਨਾਲ ਫਸਲਾਂ, ਪਸ਼ੂਆਂ, ਘਰਾਂ, ਕਾਰੋਬਾਰਾਂ ਸਮੇਤ ਹੋਰ ਅਨੇਕਾਂ ਚੀਜਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪਰ ਅਜੇ ਤੱਕ ਪ੍ਰਧਾਨ ਮੰਤਰੀ ਨੇ ਇਸ ਨੁਕਸਾਨ ਬਾਰੇ ਕੋਈ ਬਿਆਨ ਨਹੀਂ ਦਿੱਤਾ। ਹੁਣ ਜਦੋਂ ਪ੍ਰਧਾਨ ਮੰਤਰੀ ਖੁਦ ਆ ਰਹੇ ਹਨ ਤਾਂ ਪ੍ਰਧਾਨ ਮੰਤਰੀ ਇਸ ਗੱਲ ਦਾ ਖਿਆਲ ਜ਼ਰੂਰ ਰੱਖਣ ਕਿ ਪੰਜਾਬ ਸਾਰੇ ਹਿੰਦੁਸਤਾਨ ਦਾ ਉਹ ਹਿੱਸਾ ਹੈ ਜਿਸ ਨੇ ਹਰ ਕੁਰਬਾਨੀ ਦੇ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਅੱਜ ਇਨ੍ਹਾਂ ਸਾਰੀਆਂ ਗੱਲਾਂ ਦੇ ਮੱਦੇਨਜਰ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਗੁਰਦਾਸਪੁਰ ਅਤੇ ਪੰਜਾਬ ਲਈ ਇੱਕ ਬਹੁਤ ਵੱਡੇ ਪੈਕੇਜ ਦਾ ਐਲਾਨ ਕਰਕੇ ਜਾਣ ਤਾਂ ਇਸ ਮੁਸ਼ਕਿਲ ਘੜੀ ਵਿੱਚ ਪੀੜਤ ਲੋਕਾਂ ਨੂੰ ਹੌਂਸਲਾ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਂਸ਼ੂ ਅਗਰਵਾਲ ਨੇ ਸੰਭਾਲਿਆ DC ਗੁਰਦਾਸਪੁਰ ਦਾ ਆਰਜ਼ੀ ਚਾਰਜ, ਦਿੱਤੀਆਂ ਨਵੀਆਂ ਹਦਾਇਤਾਂ
NEXT STORY